JJP ਵਿਧਾਇਕ ਤੋਂ ਨਾਰਾਜ਼ ਵੱਡੀ ਗਿਣਤੀ ਵਰਕਰਾਂ ਨੇ ਛੱਡੀ ਪਾਰਟੀ, AAP ਵਿਚ ਹੋਏ ਸ਼ਾਮਲ

ਹਰਿਆਣਾ ਦੇ ਚਰਖੀ ਦਾਦਰੀ ( Charkhi Dadri) ਜ਼ਿਲ੍ਹੇ ਦੇ ਪਿੰਡ ਜੇਵਲੀ ਵਿੱਚ ਦਰਜਨਾਂ ਕਾਰਕੁਨਾਂ ਨੇ ਜੇਜੇਪੀ ਨਾਲੋਂ ਨਾਤਾ ਤੋੜ ਲਿਆ ਤੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਉਨ੍ਹਾਂ ਵਿਧਾਇਕ ਨੈਨਾ ਚੌਟਾਲਾ 'ਤੇ ਕੋਈ ਵਿਕਾਸ ਕਾਰਜ ਨਾ ਕਰਨ ਦਾ ਦੋਸ਼ ਲਾਇਆ। ‘ਆਪ’ ਦੇ ਹਲਕਾ ਇੰਚਾਰਜ ਰਾਕੇਸ਼ ਚੰਦਵਾਸ ਨੇ ਸਾਰੇ ਵਰਕਰਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਸਾਰਿਆਂ ਨੂੰ ਸਨਮਾਨ ਦੇਣ ਦਾ ਭਰੋਸਾ ਵੀ ਦਿੱਤਾ।


ਰਾਕੇਸ਼ ਚੰਦਵਾਸ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦਾ ਕਾਫਲਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ। ਖੇਤਰ ਦੇ ਲੋਕ ਆਮ ਆਦਮੀ ਪਾਰਟੀ 'ਤੇ ਪੂਰਾ ਭਰੋਸਾ ਕਰਦੇ ਹਨ। ਜੇਜੇਪੀ ਨੂੰ ਛੱਡਣ ਵਾਲੇ ਕਾਰਕੁਨਾਂ ਨੇ ਵਿਧਾਇਕ ਨੈਨਾ ਚੌਟਾਲਾ 'ਤੇ ਹਲਕੇ ਦਾ ਵਿਕਾਸ ਨਾ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਜੇਜੇਪੀ ਵਿਚ ਹੋਣ ਕਰਕੇ ਉਹ ਪ੍ਰੇਸ਼ਾਨ ਸਨ, ਇਸ ਲਈ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ।


‘ਆਪ’ ਦੇ ਮੰਡਲ ਪ੍ਰਧਾਨ ਰਾਕੇਸ਼ ਚੰਦਵਾਸ ਨੇ ਕਿਹਾ ਕਿ ਪਾਰਟੀ ਛੱਡਣ ਵਾਲਿਆਂ ਨੇ ਦੋਸ਼ ਲਾਇਆ ਹੈ ਕਿ ਜੇਜੇਪੀ ਵਿਧਾਇਕ ਨੈਨਾ ਚੌਟਾਲਾ ਵਿਧਾਇਕ ਬਣਨ ਤੋਂ ਬਾਅਦ ਹਲਕੇ ਵਿਚੋਂ ਗਾਇਬ ਹਨ। ਅਜਿਹੀ ਸਥਿਤੀ ਵਿੱਚ ਉਨ੍ਹਾਂ ਸਾਹਮਣੇ ਬਹੁਤ ਸਾਰੀਆਂ ਮੁਸ਼ਕਲਾਂ ਆ ਰਹੀਆਂ ਹਨ।


ਇਸ ਲਈ ਪਿੰਡ ਦੇ ਦੋ ਦਰਜਨ ਤੋਂ ਵੱਧ ਜੇਜੇਪੀ ਵਰਕਰ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ। ਭਵਿੱਖ ਵਿੱਚ, ਹੋਰ ਲੋਕ ਵੀ ਪਾਰਟੀ ਵਿੱਚ ਸ਼ਾਮਲ ਹੋਣਗੇ।

Published by: Gurwinder Singh
First published: April 12, 2021, 4:11 PM IST

ਭਾਸ਼ਾ ਚੋਣੋਂ :

ਪੰਜਾਬੀ(Punjabi)