- News18-Punjabi
- Last Updated: October 27, 2020, 6:40 PM IST
- News18 Punjabi
ਕੇਰਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਥੇ ਕਿਸਾਨਾਂ ਨੂੰ ਸਬਜ਼ੀਆਂ ਦਾ ਘੱਟੋ ਘੱਟ ਭਾਅ ਦਿੱਤਾ ਜਾਵੇਗਾ। ਇਹ ਦਾਅਵਾ ਸੂਬੇ ਦੇ ਮੁੱਖ ਮੰਤਰੀ ਪੀ. ਵਿਜਯਨ ਨੇ ਕੀਤਾ ਹੈ।
ਉਨ੍ਹਾਂ ਕਿਹਾ ਕਿ ਇਹ ਭਾਅ ਸਬਜ਼ੀ ਉਤਪਾਦਨ ਲਾਗਤ ਤੋਂ 20 ਪ੍ਰਤੀਸ਼ਤ ਵੱਧ ਹੋਵੇਗਾ। ਬਾਜ਼ਾਰ ਵਿਚ ਭਾਵੇਂ ਸਬਜ਼ੀਆਂ ਦੀ ਕੀਮਤ ਤੈਅ ਮੁੱਲ ਤੋਂ ਹੇਠਾਂ ਚਲੀ ਜਾਵੇ ਪਰ ਫਿਰ ਵੀ ਕਿਸਾਨਾਂ ਤੋਂ ਸਬਜ਼ੀਆਂ ਘੱਟੋ ਘੱਟ ਭਾਅ ’ਤੇ ਹੀ ਖਰੀਦੀਆਂ ਜਾਣਗੀਆਂ।
ਸਕੀਮ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਕਿਹਾ ਕਿ ਸਬਜ਼ੀਆਂ ਦੀਆਂ 16 ਕਿਸਮਾਂ ਇਸ ਦੇ ਦਾਇਰੇ ਵਿੱਚ ਆਉਣਗੀਆਂ ਤੇ ਯੋਜਨਾ ਕੇਰਲ ਦੇ ਸਥਾਪਨਾ ਦਿਵਸ 1 ਨਵੰਬਰ ਤੋਂ ਲਾਗੂ ਹੋਵੇਗੀ। ਮੁੱਖ ਮੰਤਰੀ ਨੇ ਕਿਹਾ, “ ਕੇਰਲਾ ਦੇਸ਼ ਵਿਚ ਇਹ ਰਾਜ ਹੈ ਜਿਥੇ ਸਬਜ਼ੀਆਂ ਲਈ ਘੱਟੋ ਘੱਟ ਕੀਮਤ ਤੈਅ ਕੀਤੀ ਗਈ ਹੈ। ਇਹ ਕਿਸਾਨਾਂ ਨੂੰ ਰਾਹਤ ਦੇ ਨਾਲ ਨਾਲ ਸਹਾਇਤਾ ਵੀ ਦੇਵੇਗੀ।”
ਉਨ੍ਹਾਂ ਕਿਹਾ ਕਿ ਇਹ ਫੈਸਲਾ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਲਿਆ ਗਿਆ ਹੈ। ਸਰਕਾਰ ਇਹ ਯਕੀਨੀ ਬਣਾਵੇਗੀ ਕਿ ਕਿਸਾਨਾਂ ਨੂੰ ਅਜਿਹੇ ਹਾਲਾਤ ਵਿਚੋਂ ਨਾ ਲੰਘਣਾ ਪਵੇ, ਜਦੋਂ ਲਾਹਤ ਮੁੱਲ ਵੀ ਉਨ੍ਹਾਂ ਨੇ ਪੱਲੇ ਨਾ ਪਵੇ।