ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਨੌਦੀਪ ਕੌਰ ਨਾਲ ਮੁਲਾਕਾਤ ਦੀ ਨਾ ਮਿਲੀ ਇਜਾਜ਼ਤ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੂੰ ਜੇਲ੍ਹ ਸੁਪਰਡੈਂਟ ਕਰਨਾਲ ਨੇ ਕਿਰਤੀ ਕਾਰਕੁਨ ਨੌਦੀਪ ਕੌਰ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।


ਇਸ ਸਬੰਧੀ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਸਵੇਰੇ ਕਰਨਾਲ ਜੇਲ੍ਹ ਦੇ ਸੁਪਰਡੈਂਟ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਫ਼ਤਰ ਵਿਖੇ ਫੋਨ ਕਰਕੇ ਕਿਹਾ ਕਿ ਸ੍ਰੀਮਤੀ ਗੁਲਾਟੀ ਨੂੰ ਨੌਦੀਪ ਕੌਰ ਨਾਲ ਮੁਲਾਕਾਤ ਕਰਨ ਲਈ ਪਹਿਲਾਂ ਹਰਿਆਣਾ ਸਰਕਾਰ ਤੋਂ ਪ੍ਰਵਾਨਗੀ ਲੈਣੀ ਹੋਵੇਗੀ।

Published by: Gurwinder Singh
First published: February 15, 2021, 12:49 PM IST

ਭਾਸ਼ਾ ਚੋਣੋਂ :

ਪੰਜਾਬੀ(Punjabi)