ਨੋਦੀਪ ਕੌਰ ਦੀ ਰਿਹਾਈ ਲਈ ਮਨੀਸ਼ਾ ਗੁਲਾਟੀ ਵਲੋਂ ਅਮਿਤ ਸ਼ਾਹ ਨਾਲ ਮੁਲਾਕਾਤ, ਸ਼ਾਹ ਨੇ ਦਿੱਤਾ ਭਰੋਸਾ

ਐਨ.ਆਰ.ਆਈ. ਲਾੜਿਆਂ ਦੀ ਠੱਗੀ ਤੋਂ ਦੇਸ਼ ਦੀਆਂ ਕੁੜੀਆਂ ਨੂੰ ਬਚਾਉਣ ਲਈ ਨਵਾਂ ਕਾਨੂੰਨ ਘੜਨ ਦੀ ਵੀ ਕੀਤੀ ਮੰਗ

ਚੰਡੀਗੜ੍ਹ/ਨਵੀਂ ਦਿੱਲੀ, 14 ਫਰਵਰੀ: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਕਰਨਾਲ ਜੇਲ੍ਹ ਵਿਚ ਬੰਦ ਪੰਜਾਬ ਰਾਜ ਦੀ ਕਿਰਤੀ ਕਾਰਕੁਨ ਨੋਦੀਪ ਕੌਰ ਦੀ ਰਿਹਾਈ ਲਈ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।




ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਗੁਲਾਟੀ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਨੂੰ ਨੋਦੀਪ ਕੌਰ ਦੇ ਮਾਮਲੇ ਤੋਂ ਪੂਰੀ ਤਰ੍ਹਾਂ ਜਾਣੂ ਕਰਵਾਇਆ ਅਤੇ ਬੇਨਤੀ ਕੀਤੀ ਕਿ ਨੋਦੀਪ ਕੌਰ ਦੇ ਸੰਵਿਧਾਨਕ ਹੱਕ ਦੀ ਰਾਖੀ ਨੂੰ ਯਕੀਨੀ ਬਣਾਇਆ ਜਾਵੇ।


ਇਸ ਮੌਕੇ ਉਨ੍ਹਾਂ ਭਾਰਤੀ ਮੂਲ ਦੇ ਵਿਦੇਸ਼ੀ ਲਾੜਿਆਂ ਵਲੋਂ ਦੇਸ਼ ਦੀਆਂ ਕੁੜੀਆਂ ਨਾਲ ਵਿਆਹ ਦੇ ਨਾਮ ਮਾਰੀਆ ਜਾ ਰਹੀਆਂ ਠੱਗੀਆਂ ਨੂੰ ਨੱਥ ਪਾਉਣ ਲਈ ਨਵਾਂ ਕਾਨੂੰਨ ਘੜਨ ਦੀ ਵੀ ਬੇਨਤੀ ਕੀਤੀ।


ਅਮਿਤ ਸ਼ਾਹ ਨੇ ਜਲਦ ਇਨ੍ਹਾਂ ਮਾਮਲਿਆਂ ਵਿਚ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ।

Published by: Anuradha Shukla
First published: February 14, 2021, 4:09 PM IST

ਭਾਸ਼ਾ ਚੋਣੋਂ :

ਪੰਜਾਬੀ(Punjabi)