ਖੁਦਕੁਸ਼ੀਆਂ ਕਰ ਗਏ ਕਿਸਾਨਾਂ ਦੀਆਂ ਵਿਧਵਾ ਪਤਨੀਆਂ ਨੇ ਵੀ ਪਾਏ ਦਿੱਲੀ ਵੱਲ ਚਾਲੇ

ਅੰਦੋਲਨ ਵਿਚ ਹੁਣ ਮ੍ਰਿਤਕ ਕਿਸਾਨਾਂ ਦੀਆਂ ਵਿਧਵਾ ਪਤਨੀਆਂ ਵੀ ਦਿੱਲੀ ਵੱਲ ਵਧ ਰਹੀਆਂ ਹਨ। ਇਹ ਉਹ ਵਿਧਵਾ ਔਰਤਾਂ ਹਨ ਜਿਨ੍ਹਾਂ ਦੇ ਪਤੀ ਖੇਤੀ ਕਰਜਿਆਂ ਕਾਰਨ ਖੁਦਕੁਸ਼ੀ ਕਰ ਗਏ ਹਨ। ਉਨ੍ਹਾਂ ਦੀਆਂ ਪਤਨੀਆਂ ਆਪਣੇ ਮ੍ਰਿਤਕ ਪਤੀ ਦੀ ਤਸਵੀਰ ਲੈ ਕੇ ਦਿੱਲੀ ਦੀ ਟਿਕਰੀ ਬਾਰਡਰ ਵੱਲ ਵਧ ਰਹੀਆਂ ਹਨ।

ਹੁਣ ਔਰਤਾਂ ਨੇ ਵੀ ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਮੋਰਚਾ ਸੰਭਾਲ ਲਿਆ ਹੈ। ਪਿਛਲੇ 21 ਦਿਨਾਂ ਤੋਂ ਕਿਸਾਨ ਦਿੱਲੀ ਦੀਆਂ ਵੱਖ ਵੱਖ ਸੀਮਾਵਾਂ ‘ਤੇ ਅੰਦੋਲਨ ਕਰ ਰਹੇ ਹਨ। ਉਨ੍ਹਾਂ ਦੀ ਮੰਗ ਹੈ ਕਿ ਕੇਂਦਰ ਵੱਲੋਂ ਪਾਸ ਕੀਤੇ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ। (AP Photo)

Published by: Gurwinder Singh
First published: December 16, 2020, 1:35 PM IST