ਪਿੰਡਾਂ ਵਿਚ ਕਿਸਾਨਾਂ ਨੇ ਭਾਂਡੇ ਖੜਕਾ ਕੇ ਕੀਤਾ ਪ੍ਰਧਾਨ ਮੰਤਰੀ ਦੇ ‘ਮਨ ਕੀ ਬਾਤ’ ਦਾ ਬਾਈਕਾਟ

ਬਰਨਾਲਾ (ਆਸ਼ੀਸ਼ ਸ਼ਰਮਾ) ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਲਗਾਤਾਰ ਤਿੰਨ ਮਹੀਨਿਆਂ ਤੋਂ ਪੰਜਾਬ ਦੇ ਕਿਸਾਨ ਸੜਕਾਂ ਅਤੇ ਕਾਰਪੋਰੇਟਾਂ ਘਰਾਣਿਆਂ ਅੱਗੇ ਰੋਸ ਜਤਾ ਰਹੇ ਹਨ। ਇੱਕ ਮਹੀਨੇ ਤੋਂ ਲਗਾਤਾਰ ਕਿਸਾਨ ਦਿੱਲੀ ਦੀ ਸਰਹੱਦ ’ਤੇ ਮੋਰਚਾ ਲਗਾਈ ਬੈਠੇ ਹਨ। ਅੱਜ ਪ੍ਰਧਾਨ ਮੰਤਰੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਮੌਕੇ ਕਿਸਾਨਾਂ ਵਲੋਂ ਭਾਂਡੇ ਖੜਕਾ ਕੇ ਰੋਸ ਜਤਾਇਆ ਗਿਆ।

ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਲਗਾਤਾਰ ਤਿੰਨ ਮਹੀਨਿਆਂ ਤੋਂ ਪੰਜਾਬ ਦੇ ਕਿਸਾਨ ਸੜਕਾਂ ਅਤੇ ਕਾਰਪੋਰੇਟਾਂ ਘਰਾਣਿਆਂ ਅੱਗੇ ਰੋਸ ਜਤਾ ਰਹੇ ਹਨ। ਇੱਕ ਮਹੀਨੇ ਤੋਂ ਲਗਾਤਾਰ ਕਿਸਾਨ ਦਿੱਲੀ ਦੀ ਸਰਹੱਦ ’ਤੇ ਮੋਰਚਾ ਲਗਾਈ ਬੈਠੇ ਹਨ।  ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ‘ਮਨ ਕੀ ਬਾਤ’ ਪ੍ਰੋਗਰਾਮ ਦੇ ਬਾਈਕਾਟ ਦਾ ਸੱਦਾ ਦਿੱਤਾ ਗਿਆ ਸੀ। ਜਿਸ ਤਹਿਤ ਅੱਜ ਪ੍ਰਧਾਨ ਮੰਤਰੀ ਦੇ ‘ਮਨ ਦੀ ਬਾਤ’ ਪ੍ਰੋਗਰਾਮ ਮੌਕੇ ਕਿਸਾਨਾਂ ਵਲੋਂ ਭਾਂਡੇ ਖੜਕਾ ਕੇ ਰੋਸ ਜਤਾਇਆ ਗਿਆ।

Published by: Gurwinder Singh
First published: December 27, 2020, 5:53 PM IST