ਤਰਨਤਾਰਨ 'ਚ ਪੁਲਿਸ ਸਾਂਝ ਕੇਂਦਰ 'ਤੇ ਰਾਕੇਟ ਲਾਂਚਰ ਨਾਲ ਹਮਲਾ, ਇਮਾਰਤ ਦੇ ਸ਼ੀਸ਼ੇ ਟੁੱਟੇ...ਹਮਲਾਵਰ ਫਰਾਰ

RPG Attacked on Tarn Taran Police Station: ਪੰਜਾਬ ਵਿੱਚ ਇੱਕ ਵਾਰ ਫਿਰ ਪੁਲਿਸ ਥਾਣੇ 'ਤੇ ਰਾਕੇਟ ਲਾਂਚਰ ਨਾਲ ਹਮਲੇ ਦੀ ਘਟਨਾ ਸਾਹਮਣੇ ਆਈ ਹੈ। ਤਰਨਤਾਰਨ ਜ਼ਿਲੇ ਦੇ ਸਰਹਾਲੀ ਥਾਣੇ 'ਚ ਸਥਿਤ ਸਾਂਝ ਕੇਂਦਰ 'ਤੇ ਸ਼ੁੱਕਰਵਾਰ ਦੇਰ ਰਾਤ ਰਾਕੇਟ ਲਾਂਚਰ ਨਾਲ ਹਮਲਾ ਕੀਤਾ ਗਿਆ, ਜਿਸ 'ਚ ਇਮਾਰਤ ਦੇ ਸ਼ੀਸ਼ੇ ਟੁੱਟ ਗਏ। ਅਜੇ ਤੱਕ ਹਮਲਾਵਰ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।