ਨਿਤਿਸ਼ ਸਭਰਵਾਲ
ਅੰਮ੍ਰਿਤਸਰ: PITEX Start in Amritsar: ਪੀ.ਐਚ.ਡੀ.ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ 16ਵਾਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (PITEX) ਵੀਰਵਾਰ ਤੋਂ ਅੰਮ੍ਰਿਤਸਰ ਵਿੱਚ ਸ਼ੁਰੂ ਹੋ ਰਿਹਾ ਹੈ। ਇਸ ਵਾਰ ਪਾਈਟੈਕਸ ਵਿੱਚ ਭਾਰਤ ਦੇ ਕਈ ਰਾਜਾਂ ਅਤੇ ਵਿਦੇਸ਼ਾਂ ਤੋਂ 450 ਦੇ ਕਰੀਬ ਕਾਰੋਬਾਰੀ ਪਹੁੰਚ ਰਹੇ ਹਨ।
ਅੰਮ੍ਰਿਤਸਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਅਤੇ ਆਸਪਾਸ ਦੇ ਜ਼ਿਲ੍ਹਿਆਂ ਦੇ ਲੋਕ ਪਾਇਟੈਕਸ ਦੀ ਬੇਸਬਰੀ ਨਾਲ ਉਡੀਕ ਕਰਦੇ ਹਨ। ਜਿੱਥੇ ਉਨ੍ਹਾਂ ਨੂੰ ਇੱਕ ਛੱਤ ਹੇਠ ਵੱਖ-ਵੱਖ ਉਤਪਾਦ ਮਿਲਣਗੇ ਅਤੇ ਉਦਯੋਗ ਦੇ ਖੇਤਰ ਵਿੱਚ ਅੰਮ੍ਰਿਤਸਰ ਦਾ ਗ੍ਰਾਫ ਵੀ ਉੱਚਾ ਹੋਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਾਇਟੈਕਸ ਨੇ ਪਿੱਛਲੇ 15 ਸਾਲਾਂ ਦੌਰਾਨ ਪੰਜਾਬ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਆਪਣੀ ਵੱਖਰੀ ਪਛਾਣ ਬਣਾਈ ਹੈ।
ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਪੰਜਾਬ ਚੈਪਟਰ ਦੇ ਚੇਅਰਮੈਨ ਆਰ.ਐਸ.ਸਚਦੇਵਾ ਨੇ ਦੱਸਿਆ ਕਿ 8 ਦਸੰਬਰ ਨੂੰ ਸਵੇਰ ਦੀ ਸਭਾ ਵਿੱਚ ਗੈਸਟਰੋਇੰਟੇਸਟਾਈਨਲ ਓਨਕੋਲੋਜੀ ਵਿੱਚ ਨਿਊ ਫਰੰਟੀਅਰਜ਼ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ 10 ਦਸੰਬਰ ਨੂੰ ਪੰਜਾਬ ’ਚ ਨਿਵੇਸ਼ ਦੇ ਮੌਕਿਆਂ ਦੇ ਵਿਸ਼ੇ ’ਤੇ ਹੋਣ ਵਾਲੇ ਸੰਮੇਲਨ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕਰਨਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Mela, Punjab government