Home /amritsar /

Amritsar: ਨਗਰ ਨਿਗਮ 'ਚ ਧੂਮ ਧਾਮ ਨਾਲ ਮਨਾਇਆ 74ਵਾਂ ਗਣਤੰਤਰ ਦਿਵਸ

Amritsar: ਨਗਰ ਨਿਗਮ 'ਚ ਧੂਮ ਧਾਮ ਨਾਲ ਮਨਾਇਆ 74ਵਾਂ ਗਣਤੰਤਰ ਦਿਵਸ

X
ਨਗਰ

ਨਗਰ ਨਿਗਮ ਦਫ਼ਤਰ 'ਚ ਲਹਿਰਾਇਆ ਗਿਆ ਕੌਮੀ ਝੰਡਾ

Republic Day 2023 in MC Amritsar: ਅੰਮ੍ਰਿਤਸਰ ਦੇ ਨਗਰ ਨਿਗਮ ਦਫ਼ਤਰ ਵਿਖੇ ਵੀ ਨਗਰ ਨਿਗਮ ਦੇ ਕਮਿਸ਼ਨਰ ਸੰਦੀਪ ਰਿਸ਼ੀ ਦੇ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ ਅਤੇ ਦਫ਼ਤਰ ਵਿਖੇ ਸਮੂਹ ਸਟਾਫ ਅਤੇ ਅਧਿਕਾਰੀਆਂ ਨੂੰ ਇਸ ਪਾਵਨ ਦਿਹਾੜੇ ਦੀ ਵਧਾਈ ਦਿੱਤੀ ਗਈ।

  • Share this:

ਨਿਤਿਸ਼ ਸਭਰਵਾਲ

ਅੰਮ੍ਰਿਤਸਰ: Republic Day 2023 in MC Amritsar: 26 ਜਨਵਰੀ ਯਾਨੀ ਕਿ ਗਣਤੰਤਰ ਦਿਵਸ ਦਾ ਦਿਹਾੜਾ ਸਮੁੱਚੇ ਭਾਰਤ ਵਿੱਚ ਬੜੀ ਹੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਵੱਖ-ਵੱਖ ਰਾਜਨੀਤਕ ਚਿਹਰੇ ਵੀ ਸਮਾਗਮਾਂ ਦਾ ਆਯੋਜਨ ਕਰਕੇ ਇਸ ਦਿਹਾੜੇ ਨੂੰ ਮਨਾਉਂਦੇ ਹਨ ਅਤੇ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਉਹਨਾਂ ਸ਼ਹੀਦਾਂ ਨੂੰ ਵੀ ਸ਼ਰਧਾਂਜਲੀ ਦਿੰਦੇ ਹਨ।

ਅੰਮ੍ਰਿਤਸਰ ਦੇ ਨਗਰ ਨਿਗਮ ਦਫ਼ਤਰ ਵਿਖੇ ਵੀ ਨਗਰ ਨਿਗਮ ਦੇ ਕਮਿਸ਼ਨਰ ਸੰਦੀਪ ਰਿਸ਼ੀ ਦੇ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ ਅਤੇ ਦਫ਼ਤਰ ਵਿਖੇ ਸਮੂਹ ਸਟਾਫ ਅਤੇ ਅਧਿਕਾਰੀਆਂ ਨੂੰ ਇਸ ਪਾਵਨ ਦਿਹਾੜੇ ਦੀ ਵਧਾਈ ਦਿੱਤੀ ਗਈ।

ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਉਹ ਸਮੂਹ ਦੇਸ਼ਵਾਸੀਆਂ ਨੂੰ ਗਣਤੰਤਰ ਦਿਵਸ ਦੇ ਦਿਹਾੜੇ ਦੀ ਲੱਖ ਲੱਖ ਵਧਾਈ ਦਿੰਦੇ ਹਨ ਅਤੇ G-20 ਸੰਮੇਲਨ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੇ ਵੱਲੋਂ ਪੁੱਖਤਾ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਵੀ ਇਹੀ ਕਹਿਣਾ ਚਾਹੁੰਦੇ ਹਾਂ ਕਿ ਉਹ ਗੁਰੂ ਨਗਰੀ ਅੰਮ੍ਰਿਤਸਰ ਨੂੰ ਸਾਫ਼-ਸੁਥਰਾ ਬਣਾਉਣ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਦੇਣ।

Published by:Krishan Sharma
First published:

Tags: Amritsar, Punjab government, Republic Day 2023