ਨਿਤਿਸ਼ ਸਭਰਵਾਲ
ਅੰਮ੍ਰਿਤਸਰ: 75th Independance Day in Amritsar: ਭਾਰਤ ਦੀ ਅਜ਼ਾਦੀ ਦੇ 75 ਸਾਲ ਪੂਰੇ ਹੋਣ ਦੇ ਮੌਕੇ 'ਤੇ ਮੇਅਰ ਕਰਮਜੀਤ ਸਿੰਘ ਵੱਲੋਂ ਨਗਰ ਨਿਗਮ, ਅੰਮ੍ਰਿਤਸਰ (Nagar Nigam Amritsar) ਦੇ ਮੁੱਖ ਦਫ਼ਤਰ ਰਣਜੀਤ ਅਵੀਨਿਊ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਪੰਜਾਬ ਪੁਲਿਸ ਅਤੇ ਫਾਇਰ ਬ੍ਰਿਗੇਡ ਦੇ ਦਸਤੇ ਵੱਲੋਂ ਸਲਾਮੀ ਦਿੱਤੀ ਗਈ।
ਇਸ ਤੋਂ ਪਹਿਲਾਂ ਮੇਅਰ ਕਰਮਜੀਤ ਸਿੰਘ ਦਾ ਨਗਰ ਨਿਗਮ ਦੇ ਮੁੱਖ ਦਫ਼ਤਰ ਵਿਖੇ ਪਹੁੰਚਣ 'ਤੇ ਸੰਯੂਕਤ ਕਮਿਸ਼ਨਰ ਹਰਦੀਪ ਸਿੰਘ, ਸਮੂਹ ਕੌਂਸਲਰ, ਨਗਰ ਨਿਗਮ ਦੇ ਆਲਾ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਗੁਲਦਸਤੇ ਦੇਕੇ ਨਿੱਘਾ ਸਵਾਗਤ ਕੀਤਾ ਗਿਆ।
ਪਹਿਲਾਂ ਮੇਅਰ ਕਰਮਜੀਤ ਸਿੰਘ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ ਅਤੇ ਰਾਸ਼ਟਰੀ ਗਾਨ ਦੇ ਨਾਲ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਗਈ। ਇਸ ਮੌੌਕੇ ਮੇਅਰ ਕਰਮਜੀਤ ਸਿੰਘ ਵੱਲੋਂ ਸ਼ਹਿਰ ਵਾਸੀਆਂ ਨੂੰ ਅੱਜ ਦੇ ਦਿਹਾੜੇ ਦੀ ਵਧਾਈ ਦਿੱਤੀ ਗਈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Independance day 2022