Home /amritsar /

ਜੈਕਾਰਿਆਂ ਦੀ ਗੂੰਜ ਨਾਲ ਪਾਕਿਸਤਾਨ ਲਈ ਰਵਾਨਾ ਹੋਇਆ ਸ਼ਰਧਾਲੂਆਂ ਦਾ ਜੱਥਾ

ਜੈਕਾਰਿਆਂ ਦੀ ਗੂੰਜ ਨਾਲ ਪਾਕਿਸਤਾਨ ਲਈ ਰਵਾਨਾ ਹੋਇਆ ਸ਼ਰਧਾਲੂਆਂ ਦਾ ਜੱਥਾ

X
ਜੈਕਾਰਿਆਂ

ਜੈਕਾਰਿਆਂ ਦੀ ਗੂੰਜ ਨਾਲ ਪਾਕਿਸਤਾਨ ਲਈ ਰਵਾਨਾ ਹੋਇਆ ਸ਼ਰਧਾਲੂਆਂ ਦਾ ਜੱਥਾ

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿੱਚ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ ।

  • Share this:

    ਨਿਤਿਸ਼ ਸਭਰਵਾਲ,

    ਅੰਮ੍ਰਿਤਸਰ- ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿੱਚ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਵੱਲੋਂ ਇਸ ਜਥੇ ਦੀ ਅਗਵਾਈ ਸਾਬਕਾ ਮੈਂਬਰ ਮਾਸਟਰ ਪ੍ਰੀਤ ਸਿੰਘ ਨੂੰ ਸੌਂਪੀ ਗਈ ਹੈ, ਜਦਕਿ ਜਨਰਲ ਪ੍ਰਬੰਧਕ ਵੱਜੋਂ ਸ਼੍ਰੋਮਣੀ ਕਮੇਟੀ ਅਧਿਕਾਰੀ ਵਰਿੰਦਰ ਸਿੰਘ ਠਰੂ ਅਤੇ ਹਰਪਾਲ ਸਿੰਘ ਜਥੇ ਨਾਲ ਗਏ ਹਨ। ਜਥੇ ਦੀ ਰਵਾਨਗੀ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਅਤੇ ਸਕੱਤਰ ਪ੍ਰਤਾਪ ਸਿੰਘ ਸਮੇਤ ਹੋਰ ਅਧਿਕਾਰੀਆਂ ਨੇ ਜਥੇ ਦੇ ਆਗੂਆਂ ਅਤੇ ਸ਼ਰਧਾਲੂਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ।

    ਇਸ ਮੌਕੇ ਹਾਜ਼ਰ ਸ਼੍ਰੋਮਣੀ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਨੇ ਕਿਹਾ ਕਿ ਭਾਵੇਂ ਪੂਰੀ ਦੁਨੀਆਂ ਅੰਦਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮ ਸਜਾਏ ਜਾਂਦੇ ਹਨ, ਪਰੰਤੂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ’ਤੇ ਗੁਰਪੁਰਬ ਸਮਾਗਮਾਂ ਦਾ ਹਿੱਸਾ ਬਣਨਾ ਸ਼ਰਧਾਲੂਆਂ ਲਈ ਸੁਭਾਗੇ ਪਲ ਹਨ। ਉਨ੍ਹਾਂ ਆਖਿਆ ਕਿ ਸਰਕਾਰਾਂ ਨੂੰ ਸ਼ਰਧਾਲੂਆਂ ਦੇ ਵੀਜ਼ੇ ਕੱਟਣੇ ਨਹੀਂ ਚਾਹੀਦੇ, ਕਿਉਂਕਿ ਇਸ ਨਾਲ ਸ਼ਰਧਾਲੂਆਂ ਦੇ ਮਨਾਂ ਨੂੰ ਠੇਸ ਪੁੱਜਦੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ 1496 ਸ਼ਰਧਾਲੂਆਂ ਵਿੱਚੋਂ 586 ਸ਼ਰਧਾਲੂਆਂ ਨੂੰ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਵੀਜ਼ਾ ਨਹੀਂ ਦਿੱਤਾ ਗਿਆ, ਜਿਸ ਕਾਰਨ ਸ਼ਰਧਾਲੂਆਂ ਦੇ ਮਨਾਂ ਵਿਚ ਰੋਸ ਹੈ। ਇਹ ਅਤਿ ਅਹਿਮ ਮਾਮਲਾ ਹੈ, ਜਿਸ ਵੱਲ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਉਚੇਚਾ ਧਿਆਨ ਦੇਣਾ ਚਾਹੀਦਾ ਹੈ ।

    First published: