Home /amritsar /

ਡੈਂਟਲ ਕਾਲਜ ਵਿਖੇ ਨਵਾਂ ਬਿਜਲੀ ਟਰਾਂਸਫਾਰਮਰ ਕੀਤਾ ਜਾਵੇਗਾ ਸਥਾਪਿਤ

ਡੈਂਟਲ ਕਾਲਜ ਵਿਖੇ ਨਵਾਂ ਬਿਜਲੀ ਟਰਾਂਸਫਾਰਮਰ ਕੀਤਾ ਜਾਵੇਗਾ ਸਥਾਪਿਤ

ਡੈਂਟਲ ਕਾਲਜ ਵਿਖੇ ਨਵਾਂ ਬਿਜਲੀ ਟਰਾਂਸਫਾਰਮਰ ਕੀਤਾ ਜਾਵੇਗਾ ਸਥਾਪਿਤ 

ਡੈਂਟਲ ਕਾਲਜ ਵਿਖੇ ਨਵਾਂ ਬਿਜਲੀ ਟਰਾਂਸਫਾਰਮਰ ਕੀਤਾ ਜਾਵੇਗਾ ਸਥਾਪਿਤ 

ਪਿੱਛਲੇ ਕੁੱਝ ਦਿਨਾਂ ਤੋਂ ਡੇਂਗੂ ਨਾਲ ਪੀੜ੍ਹਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਜਿਨ੍ਹਾਂ ਦਾ ਇਲਾਜ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਚਲ ਰਿਹਾ ਸੀ, ਹੁਣ ਉਹ ਪੂਰੀ ਤਰ੍ਹਾਂ ਸਿਹਤਯਾਬ ਹੋ ਗਏ ਹਨ ਅਤੇ ਉਨਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ ।

  • Share this:

ਨਿਤਿਸ਼ ਸਭਰਵਾਲ

ਅੰਮ੍ਰਿਤਸਰ: ਪਿੱਛਲੇ ਕੁੱਝ ਦਿਨਾਂ ਤੋਂ ਡੇਂਗੂ ਨਾਲ ਪੀੜ੍ਹਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਜਿਨ੍ਹਾਂ ਦਾ ਇਲਾਜ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਚਲ ਰਿਹਾ ਸੀ, ਹੁਣ ਉਹ ਪੂਰੀ ਤਰ੍ਹਾਂ ਸਿਹਤਯਾਬ ਹੋ ਗਏ ਹਨ ਅਤੇ ਉਨਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਡਾਕਟਰਾਂ ਅਤੇ ਸਮੂਹ ਸਟਾਫ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਵੀ ਡੇਂਗੂ ਦਾ ਵਧੀਆ ਇਲਾਜ ਹੋ ਰਿਹਾ ਹੈ ਅਤੇ ਡੇਂਗੂ ਦੇ ਸਾਰੇ ਟੈਸਟ ਵੀ ਮੁਫ਼ਤ ਹੁੰਦੇ ਹਨ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਵਰਗੀ ਬਿਮਾਰੀ ਤੋਂ ਬੱਚ ਕੇ ਰਹਿਣ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਤਾਂ ਜੋ ਡੇਂਗੂ ਤੋਂ ਬਚਿਆ ਜਾ ਸਕੇ। ਉਨਾਂ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਦੀ ਕੋਈ ਕਮੀ ਨਹੀਂ ਹੈ ਅਤੇ ਮਾਹਰ ਡਾਕਟਰ ਡੇਂਗੂ ਮਰੀਜਾਂ ਦਾ ਇਲਾਜ ਕਰ ਰਹੇ ਹਨ।

ਬਿਜਲੀ ਮੰਤਰੀ ਨੇ ਦੱਸਿਆ ਕਿ ਗੁਰੂ ਨਾਨਕ ਹਸਪਤਾਲ ਵਿਖੇ ਆਈ.ਸੀ.ਯੂ. ਬਿਲਡਿੰਗ ਦੇ ਥੱਲੇ 1000 ਕਿਲੋਵਾਟ ਦੇ 47 ਸਾਲ ਪੁਰਾਣੇ 2 ਬਿਜਲੀ ਟਰਾਂਸਫਾਰਮਰ ਲੱਗੇ ਹੋਏ ਸਨ, ਜਿਸ ਨਾਲ ਕਿ ਕਦੇ ਵੀ ਕੋਈ ਅਣਸੁਖਾਵੀਂ ਘਟਨਾ ਵਾਪਰ ਸਕਦੀ ਸੀ। ਜਿਸ ਨੂੰ ਤੁਰੰਤ ਬਦਲਣ ਦੇ ਆਦੇਸ਼ ਜਾਰੀ ਕੀਤੇ ਅਤੇ ਕਿਹਾ ਕਿ 60 ਲੱਖ ਰੁਪਏ ਦੀ ਲਾਗਤ ਨਾਲ 4 ਨਵੇਂ 500 ਕਿਲੋਵਾਟ ਦੇ ਬਿਜਲੀ ਟਰਾਂਸਫਾਰਮਰ ਇੱਥੇ ਸਥਾਪਿਤ ਕੀਤੇ ਜਾਣਗੇ।

ਬਿਜਲੀ ਮੰਤਰੀ ਨੇ ਦੱਸਿਆ ਕਿ ਕੁੱਝ ਮਹੀਨੇ ਪਹਿਲਾਂ ਇਸੇ ਹਸਪਤਾਲ ਵਿੱਚ ਬਿਜਲੀ ਦੇ 2 ਟਰਾਂਸਫਾਰਮਰਾਂ ਨੂੰ ਅੱਗ ਲੱਗ ਗਈ ਸੀ, ਪਰੰਤੂ ਕੋਈ ਜਾਨੀ ਮਾਲ ਨੁਕਸਾਨ ਹੋਣ ਤੋਂ ਬੱਚ ਗਿਆ ਸੀ, ਜਿਸਨੂੰ ਕਿ ਤੁਰੰਤ ਰਾਤੋਂ ਰਾਤ ਦੋਨਾਂ ਟਰਾਂਸਫਾਰਮਾਂ ਨੂੰ ਬਦਲ ਦਿੱਤਾ ਗਿਆ ਸੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਕੋਈ ਵੀ ਕਮੀ ਪੇਸ਼ੀ ਨਹੀਂ ਰਹਿਣ ਦਿੱਤੀ ਜਾਵੇਗੀ।

ਪ੍ਰਿੰਸੀਪਲ ਮੈਡੀਕਲ ਕਾਲਜ ਡਾ. ਵੀਨਾ ਚਤਰਥ ਨੇ ਮੰਤਰੀ ਸਾਹਿਬ ਦੇ ਧਿਆਨ ਵਿੱਚ ਲਿਆਂਦਾ ਕਿ ਡੈਂਟਲ ਕਾਲਜ ਵਿੱਚ ਸਥਾਪਿਤ 66ਕੇਵੀ ਸਬ ਸਟੇਸ਼ਨ ਦਾ ਲੋਡ ਵਧਾਉਣ ਦੀ ਜ਼ਰੂਰਤ ਹੈ, ਜਿਸ ਤੇ ਤੁਰੰਤ ਹੁਕਮ ਜਾਰੀ ਕਰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਇੱਥੇ 20 ਐਮ.ਵੀ.ਏ. ਦਾ ਟਰਾਂਸਫਾਰਮਰ ਲੱਗਾ ਦਿੱਤਾ ਜਾਵੇਗਾ। ਜਿਸਦੇ 2.15 ਕਰੋੜ ਰੁਪਏ ਖਰਚ ਆਉਣਗੇ ਅਤੇ 12.5 ਲੱਖ ਰੁਪਏ ਦੀ ਲਾਗਤ ਨਾਲ 66ਕੇਵੀ ਦੇ ਨਵੇਂ 6 ਬ੍ਰੇਕਰ ਵੀ ਲਗਾਏ ਜਾਣਗੇ। ਦੱਸਣਯੋਗ ਹੈ ਕਿ ਇਸ ਮੌਕੇ ਡਾਇਰੈਕਟਰ ਵੰਡ ਪੀ.ਐਸ.ਪੀ.ਸੀ.ਐਲ. ਪਟਿਆਲਾ ਡੀ.ਪੀ.ਐਸ. ਗਰੇਵਾਲ ਉੱਚੇਚੇ ਤੋਰ 'ਤੇ ਪੁੱਜੇ ਹੋਏ ਸਨ, ਜਿਨ੍ਹਾਂ ਨੇ ਡਾਕਟਰਾਂ ਦੇ ਨਾਲ ਹਸਪਤਾਲ ਦਾ ਦੌਰਾ ਵੀ ਕੀਤਾ ਅਤੇ ਕਿਹਾ ਕਿ ਬਿਜਲੀ ਦੀਆਂ ਸਾਰੀਆਂ ਮੁਸ਼ਕਿਲਾਂ ਨੂੰ ਜਲਦ ਹੀ ਦੂਰ ਕਰ ਦਿੱਤਾ ਜਾਵੇਗਾ ਅਤੇ ਪੁਰਾਣੇ ਟਰਾਂਸਫਰਮਰਾਂ ਨੂੰ ਬਦਲ ਦਿੱਤਾ ਜਾਵੇਗਾ ।

Published by:Drishti Gupta
First published:

Tags: Amritsar, Hospital, Punjab