Home /amritsar /

ਨੈਸ਼ਨਲ ਪਲਸ ਪੋਲੀਓ ਮੁਹਿੰਮ ਤਹਿਤ ਰਿਕਸ਼ਾ ਰੈਲੀ ਨੂੰ ਰਵਾਨਾ ਕੀਤਾ ਗਿਆ  

ਨੈਸ਼ਨਲ ਪਲਸ ਪੋਲੀਓ ਮੁਹਿੰਮ ਤਹਿਤ ਰਿਕਸ਼ਾ ਰੈਲੀ ਨੂੰ ਰਵਾਨਾ ਕੀਤਾ ਗਿਆ  

ਨੈਸ਼ਨਲ

ਨੈਸ਼ਨਲ ਪਲਸ ਪੋਲੀਓ ਮੁਹਿੰਮ ਤਹਿਤ ਰਿਕਸ਼ਾ ਰੈਲੀ ਨੂੰ ਰਵਾਨਾ ਕੀਤਾ ਗਿਆ  

ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਸਿਵਲ ਸਰਜਨ ਡਾ.ਚਰਨਜੀਤ ਸਿੰਘ ਦੀ ਅਗਵਾਈ ਹੇਠ ਵਿਸ਼ਵ ਸਿਹਤ ਸੰਗਠਨ ਵੱਲੋਂ ਨੈਸ਼ਨਲ ਇਮੂਨਾਈਜੇਸ਼ਨ ਰਾਊਂਡ ਦੇ ਤਹਿਤ ਪੋਲੀਓ ਤੋਂ ਮੁਕਤੀ ਲਈ ਨੈਸ਼ਨਲ ਪਲਸ ਪੋਲੀਓ ਮੁਹਿੰਮ ਮਿਤੀ 18,19 ਅਤੇ 20 ਸਤੰਬਰ ਤੱਕ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਆਗਾਜ਼ ਸੈਟੇਲਾਈਟ ਹਸਪਤਾਲ, ਰਣਜੀਤ ਐਵੀਨਿਊ ਤੋਂ ਕੀਤਾ ਗਿਆ ।

ਹੋਰ ਪੜ੍ਹੋ ...
 • Share this:

  ਨਿਤਿਸ਼ ਸਭਰਵਾਲ

  ਅੰਮ੍ਰਿਤਸਰ: ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਸਿਵਲ ਸਰਜਨ ਡਾ.ਚਰਨਜੀਤ ਸਿੰਘ ਦੀ ਅਗਵਾਈ ਹੇਠ ਵਿਸ਼ਵ ਸਿਹਤ ਸੰਗਠਨ ਵੱਲੋਂ ਨੈਸ਼ਨਲ ਇਮੂਨਾਈਜੇਸ਼ਨ ਰਾਊਂਡ ਦੇ ਤਹਿਤ ਪੋਲੀਓ ਤੋਂ ਮੁਕਤੀ ਲਈ ਨੈਸ਼ਨਲ ਪਲਸ ਪੋਲੀਓ ਮੁਹਿੰਮ ਮਿਤੀ 18,19 ਅਤੇ 20 ਸਤੰਬਰ ਤੱਕ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਆਗਾਜ਼ ਸੈਟੇਲਾਈਟ ਹਸਪਤਾਲ, ਰਣਜੀਤ ਐਵੀਨਿਊ ਤੋਂ ਕੀਤਾ ਗਿਆ ।

  ਇਸ ਮੁਹਿੰਮ ਦੀ ਜਾਗਰੂਕਤਾ ਸੰਬੰਧੀ ਸਿਵਲ ਸਰਜਨ ਡਾ.ਚਰਨਜੀਤ ਸਿੰਘ ਦੇ ਵੱਲੋਂ ਰਿਕਸ਼ਾ ਰੈਲੀ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ ਤਾਂ ਜੋ ਇਹ ਰੈਲੀ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਜਾ ਕੇ ਲੋਕਾਂ ਨੂੰ ਮੁਹਿੰਮ ਦੇ ਸੰਬੰਧੀ ਜਾਗਰੂਕ ਕਰੇ। ਗੱਲਬਾਤ ਕਰਦਿਆਂ ਡਾ.ਚਰਨਜੀਤ ਸਿੰਘ ਨੇ ਕਿਹਾ ਕਿ ਚਾਹੇ ਸਾਡਾ ਦੇਸ਼ ਪੋਲੀਓ ਵਰਗੀ ਬਿਮਾਰੀ ਤੋਂ ਮੁਕਤ ਹੋ ਚੁੱਕਿਆ ਹੈ ਪਰ ਆਂਢ-ਗੁਆਂਢ ਦੇ ਦੇਸ਼ਾਂ ਵਿੱਚ ਇਸ ਦੇ ਵੱਧ ਰਹੇ ਕੇਸਾਂ ਸੰਬੰਧੀ 5 ਸਾਲ ਦੀ ਉਮਰ ਤੱਕ ਦੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾ ਪਿਲਾਈਆ ਜਾ ਰਹੀਆਂ ਹਨ । ਉਨ੍ਹਾਂ ਕਿਹਾ ਇਸ ਮੁਹਿੰਮ ਨੂੰ ਸਫਲ ਬਣਾਉਣ ਦੇ ਲਈ ਅਸੀਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਹਾਂ ਕਿ ਉਹ ਸਾਡਾ ਸਹਿਯੋਗ ਕਰਨ।

  First published:

  Tags: Amritsar, Health, Polio, Punjab, Rally