Home /amritsar /

Video: ਕੇਂਦਰ ਸਰਕਾਰ ਵੱਲੋਂ ਸਰਾਵਾਂ 'ਤੇ ਜੀਐਸਟੀ ਦਾ ਆਮ ਆਦਮੀ ਪਾਰਟੀ ਵੱਲੋਂ ਵਿਰੋਧ

Video: ਕੇਂਦਰ ਸਰਕਾਰ ਵੱਲੋਂ ਸਰਾਵਾਂ 'ਤੇ ਜੀਐਸਟੀ ਦਾ ਆਮ ਆਦਮੀ ਪਾਰਟੀ ਵੱਲੋਂ ਵਿਰੋਧ

ਸਰਾਵਾਂ

ਸਰਾਵਾਂ 'ਤੇ ਲੱਗੀ GST,AAP ਉੱਤਰੀ ਸੜਕਾਂ 'ਤੇ

Amritsar news: ਦਰਬਾਰ ਸਾਹਿਬ ਦੇ ਨਾਲ ਲੱਗਦੀਆਂ ਸਰਾਵਾਂ 'ਤੇ ਜੀ.ਐਸ.ਟੀ (GST) ਲਗਾਈ ਜਾਵੇਗੀ। ਇਸ ਗੱਲ ਦਾ ਜਿੱਥੇ ਕਿ ਐਸ ਜੀ ਪੀ ਸੀ (SGPC) ਵੱਲੋਂ ਵੀ ਵਿਰੋਧ ਕੀਤਾ ਗਿਆ, ਉਸਦੇ ਨਾਲ ਹੀ ਪੰਜਾਬ ਸਰਕਾਰ (Punjab Government) ਨੇ ਵੀ ਇਸ ਦੀ ਨਿੰਦਾ ਕੀਤੀ। ਆਮ ਆਦਮੀ ਪਾਰਟੀ (AAP) ਦੇ ਆਗੂਆਂ ਅਤੇ ਸਮਰਥਕਾਂ ਵੱਲੋਂ ਅੰਮ੍ਰਿਤਸਰ ਦੇ ਭੰਡਾਰੀ ਪੁੱਲ 'ਤੇ ਰੋਸ ਮੁਜ਼ਾਹਰਾ ਕੀਤਾ ਗਿਆ।

ਹੋਰ ਪੜ੍ਹੋ ...
 • Share this:
  ਨਿਤਿਸ਼ ਸਭਰਵਾਲ

  ਅੰਮ੍ਰਿਤਸਰ: Amritsar news: ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿੱਥੇ ਕਿ ਰੋਜ਼ਾਨਾ ਹੀ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਆਈਆਂ ਹਨ, ਜਿੱਥੇ ਕਿ ਕੇਂਦਰ ਸਰਕਾਰ ਦੇ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਾਲ ਲੱਗਦੀਆਂ ਸਰਾਵਾਂ 'ਤੇ ਜੀ.ਐਸ.ਟੀ (GST) ਲਗਾਈ ਜਾਵੇਗੀ। ਇਸ ਗੱਲ ਦਾ ਜਿੱਥੇ ਕਿ ਐਸ ਜੀ ਪੀ ਸੀ (SGPC) ਵੱਲੋਂ ਵੀ ਵਿਰੋਧ ਕੀਤਾ ਗਿਆ, ਉਸਦੇ ਨਾਲ ਹੀ ਪੰਜਾਬ ਸਰਕਾਰ (Punjab Government) ਨੇ ਵੀ ਇਸ ਦੀ ਨਿੰਦਾ ਕੀਤੀ। ਆਮ ਆਦਮੀ ਪਾਰਟੀ (AAP) ਦੇ ਆਗੂਆਂ ਅਤੇ ਸਮਰਥਕਾਂ ਵੱਲੋਂ ਅੰਮ੍ਰਿਤਸਰ ਦੇ ਭੰਡਾਰੀ ਪੁੱਲ 'ਤੇ ਰੋਸ ਮੁਜ਼ਾਹਰਾ ਕੀਤਾ ਗਿਆ।

  ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਜੀ.ਐਸ.ਟੀ ਲਗਾਉਣ ਦੇ ਨਾਲ ਸ੍ਰੀ ਦਰਬਾਰ ਸਾਹਿਬ ਆਉਣ ਵਾਲੀਆਂ ਸੰਗਤਾਂ 'ਤੇ ਬੋਝ ਪਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਆਪਣਾ ਇਹ ਫੈਸਲਾ ਵਾਪਿਸ ਲੈਣਾ ਚਾਹੀਦਾ ਹੈ ਅਤੇ ਜੇਕਰ ਅਜਿਹਾ ਨਹੀਂ ਕੀਤਾ ਗਿਆ ਤਾਂ ਭਵਿੱਖ ਵਿੱਚ ਆਮ ਆਦਮੀ ਪਾਰਟੀ ਇਸ ਪ੍ਰਤੀ ਤਿੱਖਾ ਰੋਸ ਜ਼ਾਹਰ ਕਰੇਗੀ।
  Published by:Krishan Sharma
  First published:

  Tags: AAP Punjab, Amritsar, GST

  ਅਗਲੀ ਖਬਰ