ਨਿਤਿਸ਼ ਸਭਰਵਾਲ
ਅੰਮ੍ਰਿਤਸਰ: ਪੰਜਾਬ ਵਿੱਚ ਮਾਨ ਸਰਕਾਰ ਨੂੰ ਆਇਆ ਲਗਭਗ 6 ਮਹੀਨਿਆਂ ਦਾ ਸਮਾਂ ਹੋ ਚੁੱਕਿਆ ਹੈ । ਉੱਥੇ ਹੀ ਬੀਤੇ ਹਫ਼ਤੇ ਤੋਂ ਅਪਰੇਸ਼ਨ ਲੋਟਸ ਨੂੰ ਲੈ ਕੇ ਪੰਜਾਬ ਦੀ ਸਿਆਸਤ ਕਾਫ਼ੀ ਭਖਦੀ ਹੋਈ ਨਜ਼ਰ ਆ ਰਹੀ ਹੈ। ਉੱਥੇ ਹੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵੱਲੋਂ ਭਰੋਸਗੀ ਮਤਾ ਲਿਆਉਣ ਲਈ ਇਜਲਾਸ ਸੱਦਿਆ ਗਿਆ ਸੀ ਪਰ ਜਿਸ ਨੂੰ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਵੱਲੋਂ ਰੱਦ ਕਰ ਦਿੱਤਾ ਗਿਆ।
ਰਾਜਪਾਲ ਦੇ ਇਸ ਫ਼ੈਸਲੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਦੇ ਇੱਕ ਤੋਂ ਬਾਅਦ ਇੱਕ ਬਿਆਨ ਆਉਣੇ ਸ਼ੁਰੂ ਹੋ ਗਏ । ਆਮ ਆਦਮੀ ਪਾਰਟੀ ਦੇ ਵੱਲੋਂ ਇੱਥੋਂ ਤੱਕ ਕਿਹਾ ਗਿਆ ਕਿ ਰਾਜਪਾਲ ਦਾ ਇਹ ਫ਼ੈਸਲਾ ਲੋਕਤੰਤਰ ਦੇ ਖ਼ਿਲਾਫ਼ ਹੈ।
ਉੱਥੇ ਹੀ ਭਾਜਪਾ ਦੇ ਨੇਤਾ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਡਾ.ਰਾਜ ਕੁਮਾਰ ਵੇਰਕਾ ਨੇ ਵੀ ਇਸ ਮਾਮਲੇ 'ਤੇ ਆਪਣੇ ਵਿਚਾਰ ਸਾਂਝੇ ਕੀਤੇ ਹਨ । ਉਨ੍ਹਾਂ ਕਿਹਾ ਕਿ ਰਾਜਪਾਲ ਦੇ ਵੱਲੋਂ ਲਿਆ ਗਿਆ ਇਹ ਫ਼ੈਸਲਾ ਠੀਕ ਹੈ । ਉਨ੍ਹਾਂ ਮਾਨ ਸਰਕਾਰ 'ਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਜੇ ਤੁਹਾਡੇ ਵਿਧਾਇਕ ਪੱਕੇ ਹਨ ਤਾਂ ਫਿਰ ਤੁਹਾਨੂੰ ਕਿਸ ਚੀਜ਼ ਦਾ ਡਰ ਹੈ ? ਫਿਰ ਕਿਉਂ ਸੈਸ਼ਨ ਬੁਲਾਉਣਾ ਚਾਹੁੰਦੇ ਹੋ ? ਫਿਰ ਕਿਉਂ ਬਹੁਮਤ ਸਾਬਤ ਕਰਨਾ ਚਾਹੁੰਦੇ ਹੋ ? ਆਖ਼ਿਰ ਤੁਹਾਨੂੰ ਕਿਸ ਨੇ ਚੈਲੰਜ ਕੀਤਾ ਹੈ ?
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aam Aadmi Party, Amritsar, Punjab, Raj Kumar Verka