Home /amritsar /

ਜ਼ਿਲ੍ਹੇ ਦੇ ਕਰੀਬ 1.5 ਲੱਖ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਮਿਡ ਡੇ ਮੀਲ ਦਾ ਖਾਣਾ- ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੇ ਕਰੀਬ 1.5 ਲੱਖ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਮਿਡ ਡੇ ਮੀਲ ਦਾ ਖਾਣਾ- ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੇ ਕਰੀਬ 1.5 ਲੱਖ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਮਿਡ ਡੇ ਮੀਲ ਦਾ ਖਾਣਾ

ਜ਼ਿਲ੍ਹੇ ਦੇ ਕਰੀਬ 1.5 ਲੱਖ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਮਿਡ ਡੇ ਮੀਲ ਦਾ ਖਾਣਾ

ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿੱਚ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਦੇ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹੇ ਦੇ 152862 ਬੱਚਿਆਂ ਨੂੰ ਮਿਡ ਡੇ ਮੀਲ ਦਾ ਖਾਣਾ ਮੁਹੱਈਆ ਕਰਵਾਇਆ ਜਾਂਦਾ ਹੈ ਅਤੇ ਇਹ ਖਾਣਾ ਸਰਕਾਰੀ ਅਧਿਆਪਕਾਂ ਦੀ ਦੇਖਰੇਖ ਹੇਠ ਤਿਆਰ ਕੀਤਾ ਜਾਂਦਾ ਹੈ ।

ਹੋਰ ਪੜ੍ਹੋ ...
  • Share this:
    ਨਿਤਿਸ਼ ਸਭਰਵਾਲ, 

    ਅੰਮ੍ਰਿਤਸਰ: ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿੱਚ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਦੇ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹੇ ਦੇ 152862 ਬੱਚਿਆਂ ਨੂੰ ਮਿਡ ਡੇ ਮੀਲ ਦਾ ਖਾਣਾ ਮੁਹੱਈਆ ਕਰਵਾਇਆ ਜਾਂਦਾ ਹੈ। ਇਹ ਖਾਣਾ ਸਰਕਾਰੀ ਅਧਿਆਪਕਾਂ ਦੀ ਦੇਖਰੇਖ ਹੇਠ ਤਿਆਰ ਕੀਤਾ ਜਾਂਦਾ ਹੈ ਅਤੇ ਸਮੇਂ-ਸਮੇਂ ਸਿਰ ਇਸ ਦੀ ਚੈਕਿੰਗ ਨੂੰ ਵੀ ਯਕੀਨੀ ਬਣਾਇਆ ਗਿਆ ਹੈ।

    ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਨੂੰ ਰੋਜ਼ਾਨਾ 100 ਗ੍ਰਾਮ ਪੌਸਟਿਕ ਭੋਜਨ ਅਤੇ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਨੂੰ 150 ਗ੍ਰਾਮ ਪ੍ਰਤੀ ਬੱਚਾ ਪੌਸਟਿਕ ਭੋਜਨ ਮੁਹੱਈਆ ਕਰਵਾਇਆ ਜਾਂਦਾ ਹੈ। ਉਨਾਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਵਿੱਚ ਮਿਡ ਡੇ ਮੀਲ ਬੱਚਿਆਂ ਦੀ ਗਿਣਤੀ 92360 ਅਤੇ ਅਪਰ ਪ੍ਰਾਇਮਰੀ ਦੇ ਬੱਚਿਆਂ ਦੀ ਗਿਣਤੀ 60502 ਹੈ। ਉਨਾਂ ਨੇ ਦੱਸਿਆ ਕਿ ਪਹਿਲੀ ਤੋਂ ਪੰਜਵੀਂ ਤੱਕ ਦੇ ਖਾਣੇ ’ਤੇ 4.97ਰੁਪਏ ਪ੍ਰਤੀ ਬੱਚਾ ਖਰਚਾ ਅਤੇ ਛੇਵੀਂ ਤੋਂ ਅੱਠਵੀਂ ਤੱਕ 7.45 ਰੁਪਏ ਪ੍ਰਤੀ ਬੱਚਾ ਖਰਚ ਆਉਂਦਾ ਹੈ।

    ਉਨ੍ਹਾਂ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ 25 ਬੱਚਿਆਂ ਪਿੱਛੇ ਇਕ ਕੁੱਕ, 100 ਬੱਚਿਆਂ ਪਿੱਛੇ 2 ਕੁੱਕ ਅਤੇ 200 ਬੱਚਿਆਂ ਪਿੱਛੇ 3 ਕੁੱਕ ਰੱਖੇ ਜਾਂਦੇ ਹਨ ਅਤੇ ਪ੍ਰਤੀ ਕੁੱਕ ਨੂੰ ਖਾਣਾ ਬਣਾਉਣ ਲਈ 3000/- ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ ਅਤੇ ਇਸ ਤੋਂ ਇਲਾਵਾ ਸਰਕਾਰ ਵਲੋਂ ਕੁੱਕ ਦਾ ਸਿਹਤ ਬੀਮਾ ਵੀ ਕਰਾਇਆ ਜਾਂਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿਡ ਡੇ ਮੀਲ ਖਾਣੇ ਦੀ ਗੁਣਵੱਤਾ ਦਾ ਸਮੇਂ-ਸਮੇਂ ਸਿਰ ਚੈਕਿੰਗ ਕੀਤੀ ਜਾਂਦੀ ਹੈ ਅਤੇ ਸਰਕਾਰੀ ਅਧਿਆਪਕਾਂ ਵਲੋਂ ਆਪਣੀ ਦੇਖ-ਰੇਖ ਹੇਠ ਵਿਖੇ ਖਾਣਾ ਤਿਆਰ ਕਰਵਾ ਕੇ ਬੱਚਿਆਂ ਨੂੰ ਦਿੱਤਾ ਜਾਂਦਾ ਹੈ।
    First published:

    Tags: Amritsar, Government schools, Mid day Meal, Punjab

    ਅਗਲੀ ਖਬਰ