ਨਿਤਿਸ਼ ਸਭਰਵਾਲ
ਅੰਮ੍ਰਿਤਸਰ: ਗਿਆਨੀ ਹਰਪ੍ਰੀਤ ਸਿੰਘ, ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਸਿੱਖਾਂ ਦੇ ਹੱਕ ਵਿੱਚ ਬੋਲਦੇ ਹੋਏ ਵਿਖਾਈ ਦਿੱਤੇ। ਵਿਚਾਰ ਸਾਂਝੇ ਕਰਦੇ ਹੋਏ ਉਹਨਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਮਾਹੌਲ ਨੂੰ ਦੇਖਦੇ ਹੋਏ ਕਈ ਲੋਕਾਂ ਵੱਲੋਂ ਸਿੱਖਾਂ ਦੇ ਵਿਰੁੱਧ ਨਫਰਤ ਭਰੇ ਬਿਆਨ ਦਿੱਤੇ ਜਾ ਰਹੇ ਹਨ, ਜਿਸਨੂੰ ਕੀ ਸਿੱਖ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਜਿਹੇ ਲੋਕਾਂ 'ਤੇ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿਰਫ ਮੁਖ ਦਰਸ਼ਕ ਬਣ ਕੇ ਸਭ ਚੀਜ਼ਾਂ ਨੂੰ ਦੇਖ ਰਹੀ ਹੈ। ਉੱਥੇ ਹੀ ਬੰਦੀ ਸਿੱਖਾਂ ਦੇ ਹੱਕ ਵਿੱਚ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਜੇ ਰਾਜੀਵ ਗਾਂਧੀ ਦੇ ਕਤਲ ਰਿਹਾ ਹੋ ਸਕਦੇ ਹਨ ਤਾਂ ਬੰਦੀ ਸਿੱਖ ਕਿਉਂ ਨਹੀਂ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, SGPC, Sikh News, Sikh Siyasat