Home /amritsar /

Amritsar: ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਦਾਕਾਰ ਅਨੁਪਮ ਖੇਰ

Amritsar: ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਦਾਕਾਰ ਅਨੁਪਮ ਖੇਰ

X
ਸ੍ਰੀ

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਦਾਕਾਰ ਅਨੁਪਮ ਖੇਰ

ਉੱਥੇ ਹੀ ਬਾਲੀਵੁੱਡ ਅਦਾਕਾਰ ਅਨੁਪਮ ਖੇਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ । ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਪਵਿੱਤਰ ਗੁਰਬਾਣੀ ਦੇ ਕੀਰਤਨ ਦਾ ਵੀ ਸਰਵਨ ਕੀਤਾ। ਜਿਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਨੁਪਮ ਖੇਰ ਨੇ ਕਿਹਾ ਕਿ ਉਹ ਇੱਕ ਛੋਟੇ ਜਿਹੇ ਸ਼ਹਿਰ ਤੋਂ ਉੱਠ ਕੇ ਮੁੰਬਈ ਜਾ ਕੇ ਇੱਕ ਅਦਾਕਾਰ ਬਣੇ ਹਨ ।

ਹੋਰ ਪੜ੍ਹੋ ...
  • Share this:

ਨਿਤਿਸ਼ ਸਭਰਵਾਲ,

ਅੰਮ੍ਰਿਤਸਰ: ਸਿੱਖਾਂ ਦੀ ਆਸਥਾ ਦਾ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿੱਥੇ ਰੋਜ਼ਾਨਾ ਹੀ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਪਹੁੰਚਦੀ ਹੈ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਸੰਗਤ ਆਪਣੇ ਆਪ ਨੂੰ ਖੁਸ਼ਨਸੀਬ ਸਮਝਦੀ ਹੈ।

ਉੱਥੇ ਹੀ ਬਾਲੀਵੁੱਡ ਅਦਾਕਾਰ ਅਨੁਪਮ ਖੇਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ । ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਪਵਿੱਤਰ ਗੁਰਬਾਣੀ ਦੇ ਕੀਰਤਨ ਦਾ ਵੀ ਸਰਵਨ ਕੀਤਾ। ਜਿਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਨੁਪਮ ਖੇਰ ਨੇ ਕਿਹਾ ਕਿ ਉਹ ਇੱਕ ਛੋਟੇ ਜਿਹੇ ਸ਼ਹਿਰ ਤੋਂ ਉੱਠ ਕੇ ਮੁੰਬਈ ਜਾ ਕੇ ਇੱਕ ਅਦਾਕਾਰ ਬਣੇ ਹਨ । ਉਨ੍ਹਾਂ ਕਿਹਾ ਕਿ ਮੈਂ ਵਾਹਿਗੁਰੂ ਦਾ ਧੰਨਵਾਦ ਕਰਦਾ ਹਾਂ ।

ਉਹਨਾਂ ਨੇ ਆਪਣੇ ਚਾਹੁਣ ਵਾਲਿਆਂ ਦਾ ਵੀ ਧੰਨਵਾਦ ਕੀਤਾ ਅਤੇ ਕਿਹਾ ਕਿ ਮੇਰੇ ਫੈਂਸ ਆਪਣਾ ਪਿਆਰ ਹਮੇਸ਼ਾ ਬਰਕਰਾਰ ਰੱਖਣ ।

Published by:Tanya Chaudhary
First published:

Tags: Amritsar, Anupam Kher, Golden Temple, Punjab