ਅਮਿਤ ਸ਼ਰਮਾ
ਅੰਮ੍ਰਿਤਸਰ: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੰਮ੍ਰਿਤਸਰ 'ਚ ਪੁਲਿਸ ਨੇ ਵਿਸ਼ੇਸ਼ ਨਾਕਾਬੰਦੀ ਕਰ ਦਿੱਤੀ ਹੈ। ਅੰਮ੍ਰਿਤਸਰ 'ਚ ਆਉਣ-ਜਾਣ ਵਾਲੇ ਹਰ ਵਿਅਕਤੀ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਟ੍ਰੈਫਿਕ ਪੁਲਿਸ ਵੱਲੋਂ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਕਾਲੀਆਂ ਫਿਲਮਾਂ ਦੇ ਚਲਾਨ ਕੱਟੇ ਜਾ ਰਹੇ ਹਨ ਅਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਜਾ ਰਹੀ ਹੈ। ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਇਹ ਨਾਕਾਬੰਦੀ ਕੀਤੀ ਗਈ ਹੈ। ਸ਼ਹਿਰ ਦੇ ਹਰ ਐਂਟਰੀ ਪੁਆਇੰਟ 'ਤੇ ਨਾਕਾਬੰਦੀ ਕੀਤੀ ਗਈ ਹੈ। ਹਰ ਆਉਣ-ਜਾਣ ਵਾਲੇ ਦੀ ਵਿਸ਼ੇਸ਼ ਤੌਰ 'ਤੇ ਚੈਕਿੰਗ ਕੀਤੀ ਜਾ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritpal singh, Punjab Police