Home /amritsar /

ਅੰਮ੍ਰਿਤਸਰ: ਸੁਧੀਰ ਸੂਰੀ ਦੀ ਮੌਤ ਤੋਂ ਬਾਅਦ ਪੁਲਿਸ ਕਮਿਸ਼ਨਰ ਨੇ ਕੀਤੇ ਅਹਿਮ ਖੁਲਾਸੇ

ਅੰਮ੍ਰਿਤਸਰ: ਸੁਧੀਰ ਸੂਰੀ ਦੀ ਮੌਤ ਤੋਂ ਬਾਅਦ ਪੁਲਿਸ ਕਮਿਸ਼ਨਰ ਨੇ ਕੀਤੇ ਅਹਿਮ ਖੁਲਾਸੇ

X
ਸੁਧੀਰ

ਸੁਧੀਰ ਸੂਰੀ ਦੀ ਮੌਤ ਤੋਂ ਬਾਅਦ ਪੁਲਿਸ ਕਮਿਸ਼ਨਰ ਨੇ ਕੀਤੇ ਅਹਿਮ ਖੁਲਾਸੇ

ਸ਼ਿਵ ਸੈਨਾ ਟਕਸਾਲੀ ਦੇ ਰਾਸ਼ਟਰੀ ਪ੍ਰਧਾਨ ਸੁਧੀਰ ਕੁਮਾਰ ਸੂਰੀ 'ਤੇ ਇੱਕ ਵਿਅਕਤੀ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾ ਕੇ ਹਮਲਾ ਕਰ ਦਿੱਤਾ ਗਿਆ। ਇਸ ਘਟਨਾ ਦੇ ਸੰਬੰਧੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਪ੍ਰੈਸ ਵਾਰਤਾ ਕਰਕੇ ਪੱਤਰਕਾਰਾਂ ਨੂੰ ਇਸ ਘਟਨਾਕ੍ਰਮ ਦੀ ਜਾਣਕਾਰੀ ਸਾਂਝੀ ਕੀਤੀ ।

ਹੋਰ ਪੜ੍ਹੋ ...
  • Share this:

ਨਿਤਿਸ਼ ਸਭਰਵਾਲ,

ਅੰਮ੍ਰਿਤਸਰ: ਮਜੀਠਾ ਰੋਡ ਸਥਿਤ ਸ੍ਰੀ ਗੋਪਾਲ ਮੰਦਰ ਦੇ ਬਾਹਰ ਲੱਗੇ ਕੂੜੇ ਦੇ ਢੇਰਾਂ ਵਿੱਚ ਸੁੱਟੀਆਂ ਹੋਈਆਂ ਹਿੰਦੂ ਦੇਵੀ ਦੇਵਤਿਆਂ ਦੀਆਂ ਮੂਰਤੀਆਂ ਦੇ ਰੋਸ ਵਜੋਂ ਪਹੁੰਚੇ ਸ਼ਿਵ ਸੈਨਾ ਟਕਸਾਲੀ ਦੇ ਰਾਸ਼ਟਰੀ ਪ੍ਰਧਾਨ ਸੁਧੀਰ ਕੁਮਾਰ ਸੂਰੀ 'ਤੇ ਇੱਕ ਵਿਅਕਤੀ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾ ਕੇ ਹਮਲਾ ਕਰ ਦਿੱਤਾ ਗਿਆ ।

ਇਸ ਘਟਨਾ ਦੇ ਸੰਬੰਧੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਪ੍ਰੈਸ ਵਾਰਤਾ ਕਰਕੇ ਪੱਤਰਕਾਰਾਂ ਨੂੰ ਇਸ ਘਟਨਾਕ੍ਰਮ ਦੀ ਜਾਣਕਾਰੀ ਸਾਂਝੀ ਕੀਤੀ । ਉਨ੍ਹਾਂ ਦੱਸਿਆ ਕਿ ਸੁਧੀਰ ਸੂਰੀ ਗੋਪਾਲ ਮੰਦਰ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਰਹੇ ਸਨ , ਜਿੱਥੇ ਕਿ ਮੌਕੇ 'ਤੇ ਇੱਕ ਸ਼ਖਸ ਪਹੁੰਚਦਾ ਹੈ ਅਤੇ ਸੁਧੀਰ ਸੂਰੀ 'ਤੇ ਆਪਣੇ ਹਥਿਆਰ ਦੇ ਰਾਹੀਂ ਗੋਲੀਆਂ ਚਲਾਉਂਦਾ ਹੈ । ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਹੌਲ ਦੇ ਵਿਚਾਲੇ ਅਮਨ ਸ਼ਾਂਤੀ ਨੂੰ ਕਾਇਮ ਰੱਖਣ ।

Published by:Tanya Chaudhary
First published:

Tags: Amritsar, Punjab, Shiv sena, Sudhir Suri Murder Update