ਨਿਤਿਸ਼ ਸਭਰਵਾਲ
ਅੰਮ੍ਰਿਤਸਰ: ਬੀਤੇ ਦਿਨੀਂ ਜੈਸ਼ ਏ ਮੁਹੰਮਦ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਇਸ ਤੋਂ ਇਲਾਵਾ ਪੰਜਾਬ ਦੇ ਕਈ ਨਾਮੀ ਰੇਲਵੇ ਸਟੇਸ਼ਨ ਅਤੇ ਕਈ ਧਾਰਮਿਕ ਅਸਥਾਨਾਂ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਸੀ । ਜਿਸ ਤੋਂ ਬਾਅਦ ਖੁਫੀਆ ਏਜੰਸੀਆਂ ਅਤੇ ਪੁਲਿਸ ਪ੍ਰਸ਼ਾਸਨ ਪੂਰੀ ਤਰੀਕੇ ਨਾਲ ਸਤਰਕ ਨਜ਼ਰ ਆ ਰਿਹਾ ਹੈਅਤੇ ਪੰਜਾਬ ਦੇ ਹਰ ਇਕ ਛੋਟੇ ਤੋਂ ਵੱਡੇ ਰੇਲਵੇ ਸਟੇਸ਼ਨ ਦੀ ਗੰਭੀਰਤਾ ਨਾਲ ਚੈਕਿੰਗ ਕੀਤੀ ਜਾ ਰਹੀ ਹੈ ।
ਜਿਸ ਦੇ ਚੱਲਦੇ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ 'ਤੇ ਵੀ ਪੁਲਿਸ ਪ੍ਰਸ਼ਾਸਨ ਅਤੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਦਾ ਪ੍ਰਸ਼ਾਸਨ ਅਤੇ ਰੇਲਵੇ ਪੁਲਿਸ ਅਧਿਕਾਰੀ ਵੀ ਪੂਰੀ ਤਰੀਕੇ ਨਾਲ ਸਤਰਕ ਨਜ਼ਰ ਆਏ । ਉਨ੍ਹਾਂ ਵੱਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ 'ਤੇ ਆਉਣ ਵਾਲੇ ਹਰ ਯਾਤਰੀ ਦੀ ਬਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਇਸ ਸੰਬੰਧੀ ਜਦੋਂ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ 'ਤੇ ਪੁਲੀਸ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕਿਸੇ ਵੀ ਪੁਲਿਸ ਅਧਿਕਾਰੀ ਨੇ ਪੱਤਰਕਾਰਾਂ ਨਾਲ ਕਿਸੇ ਤਰੀਕੇ ਦੀ ਕੋਈ ਗੱਲਬਾਤ ਨਹੀਂ ਕੀਤੀ ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਜਲੰਧਰ ਰੇਲਵੇ ਸਟੇਸ਼ਨ ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਤੇ ਪੰਜਾਬ ਦੇ ਹੋਰ ਕਈ ਪ੍ਰਸਿੱਧ ਥਾਵਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰਿਆ ਪੱਤਰ ਬੀਤੇ ਦਿਨੀਂ ਜੈਸ਼ ਏ ਮੁਹੰਮਦ ਦੇ ਨਾਮ ਦਾ ਮਿਲਿਆ ਹੈ ਜਿਸ ਨੇ ਕਿ ਪੁਲਸ ਪ੍ਰਸ਼ਾਸਨ ਦੀ ਨੀਂਦ ਉਡਾ ਕੇ ਰੱਖੀ ਹੋਈ ਹੈ
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।