ਨਿਤਿਸ਼ ਸਭਰਵਾਲ, ਅੰਮ੍ਰਿਤਸਰ
ਵਧਦੀ ਮਹਿੰਗਾਈ ਨੂੰ ਲੈ ਕੇ ਭਾਜਪਾ ਦੇ ਆਗੂਆਂ ਨੇ ਫਿਰ ਮਾਨ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ । ਅੰਮ੍ਰਿਤਸਰ ਦੇ ਛੇਹਰਟਾ ਚੌਕ ਵਿਖੇ ਭਾਜਪਾ ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ।
ਗੱਲਬਾਤ ਕਰਦਿਆਂ ਭਾਜਪਾ ਦੇ ਆਗੂਆਂ ਨੇ ਕਿਹਾ ਕਿ ਜਦ ਦੀ ਮਾਨ ਸਰਕਾਰ ਆਈ ਹੈ ਪੰਜਾਬ ਦੀ ਸਥਿਤੀ ਦਿਨ-ਬ-ਦਿਨ ਖ਼ਰਾਬ ਹੁੰਦੀ ਵਿਖਾਈ ਦੇ ਰਹੀ ਹੈ, ਉਨ੍ਹਾਂ ਕਿਹਾ ਕਿ ਆਏ ਦਿਨ ਹੀ ਮਹਿੰਗਾਈ ਦਾ ਦਰ ਵੀ ਵਧਦਾ ਹੋਇਆ ਵਿਖਾਈ ਦੇ ਰਿਹਾ । ਉੱਥੇ ਹੀ ਗੱਲ ਕੀਤੀ ਜਾਵੇ ਤਾਂ ਰੇਤਾ ਦੇ ਮੁਲ ਨੂੰ ਲੈ ਕੇ ਵੀ ਭਾਜਪਾ ਦੇ ਆਗੂਆਂ ਨੇ ਰੋਸ ਜਤਾਇਆ, ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਹਰ ਕਾਰੀਗਰ ਮਹਿੰਗਾਈ ਨਾਲ ਜੂੰਝ ਰਿਹਾ ਹੈ ,ਸਰਕਾਰ ਨੂੰ ਮਹਿੰਗਾਈ ਦੇ ਵੱਲ ਧਿਆਨ ਦੇਣਾ ਚਾਹੀਦਾ ਹੈ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Bhagwant Mann, BJP, BJP Protest