ਨਿਤਿਸ਼ ਸਭਰਵਾਲ
ਅੰਮ੍ਰਿਤਸਰ: ਜਸਕਰਨ ਸਿੰਘ, ਆਈ.ਪੀ.ਐਸ ਨੇ ਬਤੌਰ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਦਾ ਕਾਰਜਭਾਰ ਸੰਭਾਲਿਆ। ਕਾਰਜਭਾਰ ਸੰਭਾਲਣ ਤੋਂ ਪਹਿਲਾਂ ਉਹ ਸ੍ਰੀ ਦਰਬਾਰ ਸਾਹਿਬ ਵਿੱਖੇ ਨਤਮਸਕ ਹੋਏ। ਇਸ ਉਪਰੰਤ ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋ ਜੋ ਜ਼ਿੰਮੇਵਾਰੀ ਸੋਪੀ ਗਈ ਹੈ, ਉਸਨੂੰ ਤਣਦੇਹੀ ਅਤੇ ਨਿਸ਼ਟਾ ਨਾਲ ਨਿਭਾਉਣਗੇ।
ਇਸ ਮੌਕੇ ਉਨ੍ਹਾਂ ਕਿਹਾ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵਿੱਚ ਕਾਨੂੰਨ ਵਿਵਸਥਾ ਅਤੇ ਅਮਨ-ਸ਼ਾਂਤੀ ਨੂੰ ਬਹਾਲ ਰੱਖਣਾਂ ਮੁੱਖ ਤਰਜ਼ੀਹ ਹੋਵੇਗੀ। ਸਮਾਜ ਦੇ ਮਾੜੇ ਅਨਸਰਾਂ, ਗੈਗਸਟਰਾਂ, ਅਤੇ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਾਈਬਰ ਕਰਾਇਮ ਵੱਲ ਵਿਸ਼ੇਸ਼ ਧਿਆਨ ਦੇ ਕੇ Online ਠੱਗੀ ਕਰਨ ਵਾਲਿਆ ਦੇ ਖਿਲਾਫ਼ ਵੀ ਮੁਹਿੰਮ ਚਲਾਈ ਜਾਵੇਗੀ। ਉਹਨਾਂ ਜਨਤਾਨੂੰ ਅਪੀਲ ਕੀਤੀ ਕਿ ਉਹ ਪੁਲਿਸ ਦਾ ਸਹਿਯੋਗ ਦੇਣ ਅਤੇ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਜਨਤਾ ਵਾਸਤੇ ਹਰ ਸਮੇਂ ਸੇਵਾ ਲਈ ਤੱਤਪਰ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।