Home /amritsar /

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਨੇ ਡੀ.ਸੀ ਦਫ਼ਤਰ ਤੱਕ ਕੱਢਿਆ ਰੋਸ ਮਾਰਚ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਨੇ ਡੀ.ਸੀ ਦਫ਼ਤਰ ਤੱਕ ਕੱਢਿਆ ਰੋਸ ਮਾਰਚ

ਬੰਦੀ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਨੇ ਡੀ.ਸੀ. ਦਫ਼ਤਰ ਤੱਕ ਕੱਢਿਆ ਰੋਸ ਮਾਰਚ

ਇਸ ਤੋਂ ਇਲਾਵਾ ਪੰਥਕ ਦਰਦੀ ਵੀ ਰੋਸ ਧਰਨਿਆਂ ਦਾ ਹਿੱਸਾ ਬਣੇ। ਅੰਮ੍ਰਿਤਸਰ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ’ਚ ਲਗਾਏ ਗਏ ਧਰਨੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ । ਜਦਕਿ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਮੁਲਾਜ਼ਮਾਂ ਸਮੇਤ ਪੰਥ ਦਰਦੀ ਸ਼ਾਮਲ ਹੋਏ।

ਹੋਰ ਪੜ੍ਹੋ ...
  • Share this:

    ਨਿਤਿਸ਼ ਸਭਰਵਾਲ

     ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਪੰਜਾਬ ਅੰਦਰ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਵਿਖੇ ਧਰਨੇ ਲਗਾ ਕੇ ਕੌਮੀ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਜ਼ਿਲ੍ਹਾ ਹੈੱਡ ਕੁਆਰਟਰਾਂ ’ਤੇ ਲਗਾਏ ਇਨ੍ਹਾਂ ਰੋਸ ਧਰਨਿਆਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਮੁਲਾਜ਼ਮਾਂ ਨੇ ਕਾਲੇ ਚੋਲੇ ਅਤੇ ਜ਼ੰਜੀਰਾਂ ਪਾ ਕੇ ਸ਼ਮੂਲੀਅਤ ਕੀਤੀ।

    ਇਸ ਤੋਂ ਇਲਾਵਾ ਪੰਥਕ ਦਰਦੀ ਵੀ ਰੋਸ ਧਰਨਿਆਂ ਦਾ ਹਿੱਸਾ ਬਣੇ। ਅੰਮ੍ਰਿਤਸਰ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ’ਚ ਲਗਾਏ ਗਏ ਧਰਨੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ । ਜਦਕਿ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਮੁਲਾਜ਼ਮਾਂ ਸਮੇਤ ਪੰਥ ਦਰਦੀ ਸ਼ਾਮਲ ਹੋਏ।

    ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਇਕੱਠ ਹੋਇਆ, ਜਿੱਥੋਂ ਜੈਕਾਰਿਆਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਨਾਅਰਿਆਂ ਦੀ ਗੂੰਜ ’ਚ ਰੋਸ ਮਾਰਚ ਡੀ.ਸੀ. ਦਫ਼ਤਰ ਪਹੁੰਚਿਆ।

    ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦੇਸ਼ ਦਾ ਕਾਨੂੰਨ ਸਭ ਲਈ ਇਕਸਾਰ ਹੈ ਅਤੇ ਸੰਵਿਧਾਨ ਅੰਦਰ ਵੀ ਹਰ ਇੱਕ ਨੂੰ ਬਰਾਬਰ ਹੱਕ ਪ੍ਰਾਪਤ ਹਨ, ਪਰ ਦੁੱਖ ਦੀ ਗੱਲ ਹੈ ਕਿ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਸਰਕਾਰਾਂ ਨਿਆਂ ਨਹੀਂ ਕਰ ਰਹੀਆਂ। ਉਨ੍ਹਾਂ ਕਿਹਾ ਕਿ ਕਿਸੇ ਵੀ ਜ਼ੁਲਮ ਦੀ ਨਿਰਧਾਰਿਤ ਸਜ਼ਾ ਹੁੰਦੀ ਹੈ, ਜੋ ਬੰਦੀ ਸਿੰਘ ਪੂਰੀ ਕਰ ਚੁੱਕੇ ਹਨ।

    ਪਰੰਤੂ ਸਰਕਾਰਾਂ ਸਮੇਂ ਦੇ ਹਾਲਾਤਾਂ ਦੀ ਭੇਟ ਚੜ੍ਹੇ ਸਿੱਖ ਬੰਦੀਆਂ ਨੂੰ ਜਾਣਬੁੱਝ ਕੇ ਉਨ੍ਹਾਂ ਦੇ ਹੱਕਾਂ ਤੋਂ ਵਾਂਝਿਆਂ ਰੱਖ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਸਿੱਖ ਪੰਥ ਦਾ ਅਹਿਮ ਮੁੱਦਾ ਹੈ ਅਤੇ ਇਸ ਹੱਕੀ ਮੰਗ ਲਈ ਹਰ ਪੱਧਰ ’ਤੇ ਸੰਘਰਸ਼ ਲੜਿਆ ਜਾਵੇਗਾ।

    Published by:Tanya Chaudhary
    First published:

    Tags: Amritsar, Protest, Punjab, Sikh, Sikh prisoners