Home /amritsar /

ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਓਵਰ ਆਲ ਟਰਾਫੀ ’ਤੇ ਕੀਤਾ ਕਬਜ਼ਾ 

ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਓਵਰ ਆਲ ਟਰਾਫੀ ’ਤੇ ਕੀਤਾ ਕਬਜ਼ਾ 

ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਓਵਰ ਆਲ ਟਰਾਫੀ ’ਤੇ ਕੀਤਾ ਕਬਜ਼ਾ 

ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਓਵਰ ਆਲ ਟਰਾਫੀ ’ਤੇ ਕੀਤਾ ਕਬਜ਼ਾ 

ਇਸ ਮੌਕੇ ਪ੍ਰਿੰ: ਡਾ. ਮਹਿਲ ਸਿੰਘ ਨੇ ਕਿਹਾ ਕਿ ਕਾਲਜ ਲਈ ਮਾਣ ਵਾਲੀ ਗੱਲ ਹੈ ਕਿ ਕਾਲਜ ਦੇ ਖਿਡਾਰੀ ਕਾਲਜ ਦੀ ਖੇਡਾਂ ’ਚ ਸ਼ਾਨਦਾਰ ਜਿੱਤਾਂ ਹਾਸਲ ਕਰਨ ਦੀ ਮੁੱਢ ਤੋਂ ਤੁਰੀ ਆ ਰਹੀ ਪਰੰਪਰਾ ਕਾਇਮ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਕਾਲਜ ਦੇ ਵਿਦਿਆਰਥੀਆਂ ਨੇ ਵੱਖ ਵੱਖ ਮੁਕਾਬਲਿਆਂ ਦੇ ਪੜਾਵਾਂ ’ਚੋਂ ਗੁਜ਼ਰਨ ਉਪਰੰਤ ਉਕਤ ਟਰਾਫ਼ੀ ਆਪਣੇ ਨਾਮ ਕੀਤੀ ਹੈ।

ਹੋਰ ਪੜ੍ਹੋ ...
 • Share this:

  ਨਿਤਿਸ਼ ਸਭਰਵਾਲ

  ਅੰਮ੍ਰਿਤਸਰ: ਇਤਿਹਾਸਕ ਖ਼ਾਲਸਾ ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ’ਚ ਇੰਟਰ ਕਾਲਜ ਟੂਰਨਾਮੈਂਟ ’ਚ ਕੁਲ 48,760 ਪੁਆਇੰਟ ਹਾਸਲ ਕਰਕੇ ਸ਼ਹੀਦ ਭਗਤ ਸਿੰਘ ਯਾਦਗਾਰੀ ਓਵਰ ਆਲ ਟਰਾਫ਼ੀ 2021-22 ’ਤੇ ਕਬਜ਼ਾ ਕੀਤਾ। ਇਸ ਮੁਕਾਬਲੇ ’ਚ ਲੜਕਿਆਂ ਨੇ 12,800 ਪੁਆਇੰਟ ਨਾਲ ਓਵਰ ਆਲ ਚੈਂਪੀਅਨਸ਼ਿਪ ਜਿੱਤੀ। ਜਦ ਕਿ ਲੜਕੀਆਂ ਨੇ 4500 ਪੁਆਇੰਟ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ।

  ਇਸ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ, ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ. ਦਲਜੀਤ ਸਿੰਘ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਕੌਂਸਲ ਦਾ ਹਮੇਸ਼ਾ ਇਹੀ ਯਤਨ ਰਿਹਾ ਹੈ ਕਿ ਵਿਦਿਆਰਥੀਆਂ ਨੂੰ ਵਿੱਦਿਅਕ ਪੱਖੋਂ ਮਜ਼ਬੂਤ ਕਰਨ ਦੇ ਨਾਲ‐ਨਾਲ ਖੇਡਾਂ, ਸਭਿਆਚਾਰਕ ਅਤੇ ਹੋਰਨਾਂ ਗਤੀਵਿਧੀਆਂ ’ਚ ਵੀ ਨਿਪੁੰਨ ਬਣਾਇਆ ਜਾ ਸਕੇ। ਇਸੇ ਮਕਸਦ ਤਹਿਤ ਵਿਦਿਆਰਥੀਆਂ ਨੂੰ ਅਜੋਕੇ ਯੁੱਗ ਦੇ ਹਾਣ ਦਾ ਬਣਾਉਣ ਲਈ ਲੋੜੀਂਦੀ ਹਰੇਕ ਪ੍ਰਕਾਰ ਦੀਆਂ ਆਧੁਨਿਕ ਤਕਨੀਕਾਂ ਨੂੰ ਅਪਣਾਇਆ ਜਾ ਰਿਹਾ ਹੈ ਤਾਂ ਜੋ ਕਿ ਆਉਣ ਵਾਲੇ ਸਮੇਂ ’ਚ ਉਨ੍ਹਾਂ ਦਾ ਭਵਿੱਖ ਉੱਜਵਲ ਹੋ ਸਕੇ।

  ਇਸ ਮੌਕੇ ਪ੍ਰਿੰ: ਡਾ. ਮਹਿਲ ਸਿੰਘ ਨੇ ਕਿਹਾ ਕਿ ਕਾਲਜ ਲਈ ਮਾਣ ਵਾਲੀ ਗੱਲ ਹੈ ਕਿ ਕਾਲਜ ਦੇ ਖਿਡਾਰੀ ਕਾਲਜ ਦੀ ਖੇਡਾਂ ’ਚ ਸ਼ਾਨਦਾਰ ਜਿੱਤਾਂ ਹਾਸਲ ਕਰਨ ਦੀ ਮੁੱਢ ਤੋਂ ਤੁਰੀ ਆ ਰਹੀ ਪਰੰਪਰਾ ਕਾਇਮ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਕਾਲਜ ਦੇ ਵਿਦਿਆਰਥੀਆਂ ਨੇ ਵੱਖ ਵੱਖ ਮੁਕਾਬਲਿਆਂ ਦੇ ਪੜਾਵਾਂ ’ਚੋਂ ਗੁਜ਼ਰਨ ਉਪਰੰਤ ਉਕਤ ਟਰਾਫ਼ੀ ਆਪਣੇ ਨਾਮ ਕੀਤੀ ਹੈ। ਉਨ੍ਹਾਂ ਕਿਹਾ ਕਿ 2021-22 ਸੈਸ਼ਨ ਦੌਰਾਨ ਕਾਲਜ ਨੇ 20 ਟੀਮਾਂ ’ਚ ਓਵਰ ਆਲ ਟਰਾਫ਼ੀ, 7 ਟੀਮਾਂ ’ਚ ਸੈਕਿੰਗ ਰਨਰਅੱਪ ਅਤੇ 3 ਟੀਮਾਂ ’ਚ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਲਜ ਦੀ ਟੀਮ ਨੇ 48760 ਪੁਆਇੰਟ ਹਾਸਲ ਕਰਕੇ ਟਰਾਫ਼ੀ ’ਤੇ ਕਬਜ਼ਾ ਕੀਤਾ ਹੈ।

  ਪ੍ਰਿੰ: ਡਾ. ਮਹਿਲ ਸਿੰਘ ਨੇ ਕਿਹਾ ਕਿ ਕਾਲਜ ਆਪਣੇ ਖਿਡਾਰੀ ਵਿਦਿਆਰਥੀਆਂ ਨੂੰ ਉਹ ਹਰ ਸਹੂਲਤ ਮੁਹੱਈਆ ਕਰਵਾਉਂਦਾ ਹੈ, ਜੋ ਉਨ੍ਹਾਂ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ’ਚ ਜਿੱਤ ਹਾਸਲ ਕਰਨ ਲਈ ਲੋੜੀਂਦੀਆਂ ਹਨ। ਉਨ੍ਹਾਂ ਨੇ ਇਸ ਮਾਣ-ਮੱਤੀ ਪ੍ਰਾਪਤੀ ਲਈ ਕਾਲਜ ਦੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਵਿਭਾਗ ਦਾ ਸਮੁੱਚਾ ਸਟਾਫ਼ ਅਤੇ ਕੋਚ ਵਿਦਿਆਰਥੀਆਂ ਨੂੰ ਤਿਆਰ ਕਰਨ ’ਚ ਪੂਰਾ ਤਾਣ ਲਾ ਰਹੇ ਹਨ। ਉਨ੍ਹਾਂ ਕਿਹਾ ਕਾਲਜ ਨੇ ਵੱਖ-ਵੱਖ ਖੇਡ ਮੁਕਾਬਲਿਆਂ ’ਚ ਜੇਤੂ ਪ੍ਰਦਰਸ਼ਨ ਕਰਕੇ ਕੌਮੀ ਤੇ ਕੌਮਾਂਤਰੀ ਪੱਧਰ ਦੇ ਖੇਡ ਮੁਕਾਬਲਿਆਂ ਦੇ ਕੁਲ ਅੰਕਾਂ ਦੇ ਆਧਾਰ ’ਤੇ ਦਿੱਤੀ ਜਾਣ ਵਾਲੀ ਸ਼ਹੀਦ ਭਗਤ ਸਿੰਘ ਯਾਦਗਾਰੀ ਟਰਾਫ਼ੀ ਆਪਣੇ ਨਾਮ ਕੀਤੀ ਹੈ। ਇਸ ਟਰਾਫ਼ੀ ਲਈ ਅੰਕਾਂ ਦੇ ਮਾਮਲੇ ’ਚ ਬਾਕੀ ਸਾਰੇ ਕਾਲਜਾਂ ਤੋਂ ਬਹੁਤ ਜ਼ਿਆਦਾ ਅੱਗੇ ਰਿਹਾ।

  Published by:Tanya Chaudhary
  First published:

  Tags: Amritsar, Education, Guru Nanak Dev University (GNDU), Sports