Home /amritsar /

ਖ਼ਾਲਸਾ ਕਾਲਜ ਇੰਜਨੀਅਰਿੰਗ ਵਿਖੇ ਮਨਾਇਆ ਗਿਆ ਅਧਿਆਪਕ ਦਿਵਸ

ਖ਼ਾਲਸਾ ਕਾਲਜ ਇੰਜਨੀਅਰਿੰਗ ਵਿਖੇ ਮਨਾਇਆ ਗਿਆ ਅਧਿਆਪਕ ਦਿਵਸ

ਖ਼ਾਲਸਾ ਕਾਲਜ ਇੰਜਨੀਅਰਿੰਗ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜਨੀਅਰਿੰਗ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ

ਤਣਾਅ ਤੋਂ ਛੁਟਕਾਰਾ ਪਾਉਣ ਲਈ ਮੁਸਕਰਾਉਣ ਦੀ ਆਦਤ ਪਾਉਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਫੈਕਲਟੀ ਅਤੇ ਵਿਦਿਆਰਥੀਆਂ ਨੂੰ ਸਿਹਤਮੰਦ ਅਤੇ ਤਣਾਅ ਰਹਿਤ ਜੀਵਨ ਲਈ ਆਸ਼ਾਵਾਦੀ ਨਜ਼ਰੀਆ ਰੱਖਣ ਲਈ ਮਾਰਗ ਦਰਸ਼ਨ ਕੀਤਾ ।

 • Share this:

  ਨਿਤਿਸ਼ ਸਭਰਵਾਲ

  ਅੰਮ੍ਰਿਤਸਰ: ਖ਼ਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵਿਨਿਊ ਵਿਖੇ ਡਾ: ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਨ ਨੂੰ ਸਮਰਪਿਤ ਅਧਿਆਪਕ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਕਾਲਜ ਡਾਇਰੈਕਟਰ ਡਾ: ਮੰਜੂ ਬਾਲਾ ਦੇ ਸਹਿਯੋਗ ਨਾਲ ਆਯੋਜਿਤ ਸਮਾਰੋਹ ਦੀ ਸ਼ੁਰੂਆਤ ਬ੍ਰਹਮਾ ਕੁਮਾਰੀਆਂ ਦੁਆਰਾ ‘ਤਣਾਅ ਪ੍ਰਬੰਧਨ’ ਵਿਸ਼ੇ ’ਤੇ ਭਾਸ਼ਣ ਨਾਲ ਹੋਈ।

  ਇਸ ਮੌਕੇ ਡਾ. ਮੰਜੂ ਬਾਲਾ ਨੇ ਕਿਹਾ ਕਿ ਅਧਿਆਪਕ ਦਿਵਸ ’ਤੇ ਇਸ ਲੈਕਚਰ ਦਾ ਮਨੋਰਥ ਅਧਿਆਪਕਾਂ ਨੂੰ ਅੱਜ-ਕੱਲ੍ਹ ਦੇ ਤਣਾਅ ਨੂੰ ਦੂਰ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਭਾਸ਼ਣ ਦਾ ਉਦੇਸ਼ ਤਣਾਅ ਅਤੇ ਮੁਸ਼ਕਿਲ ਨਾਲ ਬਿਹਤਰ ਢੰਗ ਨਾਲ ਨਜਿੱਠਣ ਲਈ ਰਣਨੀਤੀਆਂ ਪੇਸ਼ ਕਰਨਾ ਹੈ ਤਾਂ ਜੋ ਵਿਅਕਤੀ ਵਧੇਰੇ ਸੰਤੁਲਿਤ, ਖ਼ੁਸ਼ਹਾਲ ਅਤੇ ਸਿਹਤਮੰਦ ਜੀਵਨ ਜੀਅ ਸਕੇ।

  ਇਸ ਮੌਕੇ ਰਿਸੋਰਸ ਪਰਸਨ ਬੀ. ਕੇ. ਭਾਰਤ ਭੂਸ਼ਣ ਨੇ ਕਿਹਾ ਕਿ ਤਣਾਅ ਮੁਕਤ ਜੀਵਨ ਲਈ ਵਿਅਕਤੀ ਨੂੰ ਜੀਵਨ ਦੇ ਚਾਰ ਪਹਿਲੂਆਂ ਜਿਵੇਂ ਮਾਨਸਿਕ, ਸਰੀਰਕ, ਸਮਾਜਿਕ ਅਤੇ ਅਧਿਆਤਮਿਕ ਨਾਲ ਤਾਲਮੇਲ ਬਣਾ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਅਤੇ ਖ਼ੁਸ਼ਹਾਲ ਜੀਵਨ ਲਈ ਵਿਅਕਤੀ ਨੂੰ 7-ਸੀ ਸ਼ਾਂਤਤਾ, ਹਿੰਮਤ, ਨਿਯੰਤਰਨ, ਸੰਤੋਖ, ਹੱਸਮੁੱਖ, ਆਤਮ ਵਿਸ਼ਵਾਸ ਅਤੇ ਇਕਾਗਰਤਾ ਦੇ ਨਿਯਮ ਦੀ ਪਾਲਨਾ ਕਰਨੀ ਚਾਹੀਦੀ ਹੈ।

  ਉਨ੍ਹਾਂ ਕਿਹਾ ਕਿ ਤਣਾਅ ਤੋਂ ਛੁਟਕਾਰਾ ਪਾਉਣ ਲਈ ਮੁਸਕਰਾਉਣ ਦੀ ਆਦਤ ਪਾਉਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਫੈਕਲਟੀ ਅਤੇ ਵਿਦਿਆਰਥੀਆਂ ਨੂੰ ਸਿਹਤਮੰਦ ਅਤੇ ਤਣਾਅ ਰਹਿਤ ਜੀਵਨ ਲਈ ਆਸ਼ਾਵਾਦੀ ਨਜ਼ਰੀਆ ਰੱਖਣ ਲਈ ਮਾਰਗ ਦਰਸ਼ਨ ਕੀਤਾ ।

  Published by:Tanya Chaudhary
  First published:

  Tags: Amritsar, Education, Punjab, Teachers’ Day 2022