Home /amritsar /

Amritsar: ਖਾਲਸਾ ਕਾਲਜ ਵਿਖੇ ਮਨਾਇਆ ਗਿਆ ਤੀਆਂ ਦਾ ਤਿਉਹਾਰ, ਲੱਗੀਆਂ ਰੌਣਕਾਂ

Amritsar: ਖਾਲਸਾ ਕਾਲਜ ਵਿਖੇ ਮਨਾਇਆ ਗਿਆ ਤੀਆਂ ਦਾ ਤਿਉਹਾਰ, ਲੱਗੀਆਂ ਰੌਣਕਾਂ

ਖਾਲਸਾ ਕਾਲਜ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ

ਖਾਲਸਾ ਕਾਲਜ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ

ਖਾਲਸਾ ਕਾਲਜ ਵਿਖੇ ਲੜਕੀਆਂ ਦੇ ਹੋਸਟਲ ’ਚ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ’ਚ ਅਸਿਸਟੈਂਟ ਕਮਿਸ਼ਨਰ ਗੁਰਸਿਮਰਨਜੀਤ ਕੌਰ (ਪੀ. ਸੀ. ਐਸ.), ਅੰਮ੍ਰਿਤਸਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਰੀਬਨ ਕੱਟ ਕੇ ਮੇਲੇ ਦਾ ਆਗਾਜ਼ ਕੀਤਾ।

ਹੋਰ ਪੜ੍ਹੋ ...
 • Share this:
  ਨਿਤਿਸ਼ ਸਭਰਵਾਲ

  ਅੰਮ੍ਰਿਤਸਰ: ਪੰਜਾਬੀ ਸਭਿਆਚਾਰ, ਰੀਤੀ-ਰਿਵਾਜ ਅਤੇ ਪੁਰਾਤਨ ਵਿਰਸੇ ਨਾਲ ਜੋੜਨ ਦੇ ਮਕਸਦ ਤਹਿਤ ਖਾਲਸਾ ਕਾਲਜ ਵਿਖੇ ਲੜਕੀਆਂ ਦੇ ਹੋਸਟਲ ’ਚ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ’ਚ ਅਸਿਸਟੈਂਟ ਕਮਿਸ਼ਨਰ ਗੁਰਸਿਮਰਨਜੀਤ ਕੌਰ (ਪੀ. ਸੀ. ਐਸ.), ਅੰਮ੍ਰਿਤਸਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਰੀਬਨ ਕੱਟ ਕੇ ਮੇਲੇ ਦਾ ਆਗਾਜ਼ ਕੀਤਾ ।

  ਇਸ ਮੌਕੇ ਗੁਰਸਿਮਰਨਜੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਔਰਤਾਂ ਦੀ ਸੁੰਦਰਤਾ ਵਧਾਉਣ ’ਚ ਪਹਿਰਾਵੇ ਅਤੇ ਗਹਿਣਿਆਂ ਤੋਂ ਵੱਡਾ ਰੋਲ ਉਸ ਦਾ ਆਤਮ ਵਿਸ਼ਵਾਸ ਹੈ। ਔਰਤਾਂ, ਧੀਆਂ ’ਚ ਆਤਮ ਵਿਸ਼ਵਾਸ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਮਾਜ ’ਚ ਔਰਤਾਂ ਨੂੰ ਅਗਾਂਹ ਵਧਣ ਲਈ ਜਗਾ ਜਗਾ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜੇਕਰ ਉਨ੍ਹਾਂ ਅੰਦਰ ਆਤਮ ਵਿਸ਼ਵਾਸ ਹੋਵੇਗਾ ਤਾਂ ਹੀ ਉਹ ਹਰ ਮੁਸ਼ਕਿਲ ਨਾਲ ਟਕਰਾਅ ਕੇ ਅੱਗੇ ਵੱਧ ਸਕਣਗੀਆਂ। ਇਸ ਲਈ ਉਨ੍ਹਾਂ ਦੀ ਸਿੱਖਿਆ ਵੱਲ ਸਾਡਾ ਖ਼ਾਸ ਉਪਰਾਲਾ ਹੋਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਔਰਤਾਂ ਨੂੰ ਸਮਾਜ ’ਚ ਚੰਗੇ ਰੁਤਬੇ ਗ੍ਰਹਿਣ ਕਰਨ ਲਈ ਉਤਸ਼ਾਹਿਤ ਕਰਦਿਆਂ ਕਿਹਾ ਕਿ ਉਹ ਵੱਖ-ਵੱਖ ਕਾਲਜਾਂ ’ਚ ਜਾ ਕੇ ਖ਼ੁਦ ਵਿਦਿਆਰਥੀਆਂ ਨੂੰ ਕੰਪੀਟੇਟਿਵ ਇਮਤਿਹਾਨ ਦੀ ਤਿਆਰੀ ਲਈ ਭਾਸ਼ਣ ਦੇਣਗੇ।

  ਇਸ ਮੌਕੇ ਪ੍ਰਿੰ: ਡਾ. ਮਹਿਲ ਸਿੰਘ ਨੇ ਧਰਮ-ਪਤਨੀ ਡਾ.ਰਮਿੰਦਰ ਕੌਰ ਅਤੇ ਹੋਰਨਾਂ ਸਟਾਫ਼ ਨਾਲ ਮਿਲ ਕੇ ਅਸਿਸਟੈਂਟ ਕਮਿਸ਼ਨਰ ਗੁਰਸਿਮਰਨਜੀਤ ਕੌਰ ਨੂੰ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਵੀ ਕੀਤਾ। ਇਸ ਉਪਰੰਤ ਗੁਰਸਿਮਰਨਜੀਤ ਕੌਰ ਨੇ ਡਾ. ਰਮਿੰਦਰ ਕੌਰ, ਪ੍ਰੋ: ਸੁਪਨਿੰਦਰ ਕੌਰ ਅਤੇ ਵਿਦਿਆਰਥਣਾਂ ਨਾਲ ਮਿਲ ਕੇ ਗਿੱਧਾ ਅਤੇ ਬੋਲੀਆਂ ਵੀ ਪਾਈਆਂ ।
  Published by:Tanya Chaudhary
  First published:

  Tags: Amritsar, Punjab, Teej

  ਅਗਲੀ ਖਬਰ