ਨਿਤਿਸ਼ ਸਭਰਵਾਲ, ਅੰਮ੍ਰਿਤਸਰ
ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਵਿਖੇ ਪੁਲਿਸ ਉੱਪਰ ਫਾਇਰਿੰਗ ਕਰ ਕੇ ਭਜਣ ਵਾਲੇ ਗੈਂਗਸਟਰਾਂ ਨੂੰ ਬੀਤੀ ਰਾਤ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਅਤੇ ਇਸ ਮਾਮਲੇ ਵਿੱਚ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਜਸਕਿਰਨ ਸਿੰਘ ਵੱਲੋਂ ਪ੍ਰੈੱਸ ਵਾਰਤਾ ਕੀਤੀ ਗਈ । ਉਨ੍ਹਾਂ ਦੱਸਿਆ ਕਿ ਪਿੱਛਲੇ ਦਿਨੀਂ ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਦੇ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਠਭੇੜ ਹੋਈ ਸੀ । ਜਿਸ ਦੌਰਾਨ ਕਈ ਗੈਂਗਸਟਰਾਂ ਨੂੰ ਪੁਲਿਸ ਨੇ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਜਿਹੜੇ ਗੈਂਗਸਟਰ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਏ ਸਨ ਉਹਨਾਂ ਨੂੰ ਵੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।