ਨਿਤਿਸ਼ ਸਭਰਵਾਲ, ਅੰਮ੍ਰਿਤਸਰ
ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿੱਥੇ ਕਿ ਰੋਜ਼ਾਨਾ ਹੀ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਪਹੁੰਚਦੀਆਂ ਹਨ । ਇਸ ਪਾਵਨ ਸਥਾਨ 'ਤੇ ਕਈ ਫਿਲਮੀ ਅਦਾਕਾਰ ਅਤੇ ਰਾਜਨੀਤਿਕ ਲੀਡਰ ਵੀ ਨਤਮਸਤਕ ਹੋਣ ਪਹੁੰਚਦੇ ਹਨ ।
ਉੱਥੇ ਹੀ ਪ੍ਰਸਿੱਧ ਪੰਜਾਬੀ ਗਾਇਕ ਜਸਬੀਰ ਜੱਸੀ ਵੀ ਨਤਮਸਤਕ ਹੋਣ ਪਹੁੰਚੇ । ਗਾਇਕ ਜਸਬੀਰ ਜੱਸੀ ਸਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਇਸ ਮੌਕੇ ਉਨ੍ਹਾਂ ਪਵਿੱਤਰ ਗੁਰਬਾਣੀ ਦਾ ਵੀ ਸਰਵਨ ਕੀਤਾ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਪਾਵਨ ਸਥਾਨ 'ਤੇ ਆ ਕੇ ਮੈਨੂੰ ਬਹੁਤ ਸ਼ਾਂਤੀ ਮਿਲਦੀ ਹੈ । ਇਸ ਦਰ 'ਤੇ ਜਿਹੜਾ ਵੀ ਮਨੁੱਖ ਆਉਂਦਾ ਹੈ, ਵਾਹਿਗੁਰੂ ਸਭ ਦੀਆਂ ਮਨੋਕਾਮਨਾਵਾਂ ਪੂਰਨ ਕਰਦੇ ਹਨ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Darbar Sahib, Punjab, Punjabi singer, Singer