ਨਿਤਿਸ਼ ਸਭਰਵਾਲ, ਅੰਮ੍ਰਿਤਸਰ
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਦੇ ਦਿਹਾੜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਜ਼ਾਰਾਂ -ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਪਹੁੰਚੀਆਂ । ਇਸ ਪਾਵਨ ਦਿਹਾੜੇ ਮੌਕੇ ਜਿੱਥੇ ਕਿ ਸੰਗਤਾਂ ਵੱਡੀ ਗਿਣਤੀ ਵਿੱਚ ਨਤਮਸਤਕ ਹੋਈਆਂ, ਉੱਥੇ ਹੀ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ ।
ਉੱਥੇ ਹੀ ਸ਼ਾਮ ਦੇ ਸਮੇਂ ਸ੍ਰੀ ਸੋਦਰ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਸਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅਲੌਕਿਕ ਆਤਿਸ਼ਬਾਜ਼ੀ ਦਾ ਨਜ਼ਾਰਾ ਦੇਖਣ ਨੂੰ ਮਿਲਿਆ । ਇਸ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਪਾਵਨ ਸਰੋਵਰ ਦੇ ਕੰਡੇ ਮਨਮੋਹਕ ਦੀਪਮਾਲਾ ਕੀਤੀ ਅਤੇ ਆਤਿਸ਼ਬਾਜ਼ੀ ਦੇ ਅਦਭੁੱਤ ਨਜ਼ਾਰੇ ਨੂੰ ਆਪਣੇ ਫੋਨਾਂ ਦੇ ਵਿੱਚ ਵੀ ਕੈਦ ਕੀਤਾ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Cracker, Gurpurab, Guru Nanak Dev, Punjab