ਨਿਤਿਸ਼ ਸਭਰਵਾਲ, ਅੰਮ੍ਰਿਤਸਰ
ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਵੀ ਨਿਭਾਈ।
ਨਗਰ ਕੀਰਤਨ ਦੌਰਾਨ ਬੈਂਡ ਅਤੇ ਗਤਕਾ ਪਾਰਟੀਆਂ ਨੇ ਹਾਜ਼ਰੀ ਭਰੀ ਅਤੇ ਸ਼ਬਦੀ ਜਥਿਆਂ ਨੇ ਗੁਰੂ ਸਾਹਿਬ ਜੀ ਦੀ ਉਸਤਤ ਵਿੱਚ ਗੁਰੂ ਜਸ ਗਾਇਨ ਕੀਤਾ। ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਗੁਰੂ ਰਾਮਦਾਸ ਨਿਵਾਸ, ਬ੍ਰਹਮ ਬੂਟਾ ਮਾਰਕੀਟ, ਬਜ਼ਾਰ ਮਾਈ ਸੇਵਾਂ, ਬਜ਼ਾਰ ਕਾਠੀਆਂ, ਬਜ਼ਾਰ ਪਾਪੜਾਂ, ਬਜ਼ਾਰ ਬਾਂਸਾਂ, ਚੌਂਕ ਛੱਤੀ ਖੂਹੀ, ਚੌਲ ਮੰਡੀ, ਦਾਲ ਮੰਡੀ, ਢਾਬ ਵਸਤੀ ਰਾਮ, ਜੌੜਾ ਪਿੱਪਲ, ਚੌਂਕ ਲਛਮਣਸਰ, ਚੌਂਕ ਬਾਬਾ ਸਾਹਿਬ, ਚੌਂਕ ਪਰਾਗਦਾਸ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ ਹੋਇਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Akal takht, Amritsar, Guru Gobind Singh, Nagar kirtan, Punjab