Home /amritsar /

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਕਰਵਾਇਆ ਗਿਆ ‘ਆਇਆ ਸਾਵਣ ਝੂਮ ਕੇ’ ਪ੍ਰੋਗਰਾਮ

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਕਰਵਾਇਆ ਗਿਆ ‘ਆਇਆ ਸਾਵਣ ਝੂਮ ਕੇ’ ਪ੍ਰੋਗਰਾਮ

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ‘ਆਇਆ ਸਾਵਣ ਝੂਮ ਕੇ’ ਪ੍ਰੋਗਰਾਮ ਕਰਵਾਇਆ ਗਿਆ

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ‘ਆਇਆ ਸਾਵਣ ਝੂਮ ਕੇ’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ: ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਵੱਲੋਂ ਤੀਆਂ ਦੇ ਤਿਉਹਾਰ ਦੇ ਸਬੰਧ ’ਚ ‘ਆਇਆ ਸਾਵਣ ਝੂਮ ਕੇ’ ਪ੍ਰੋਗਰਾਮ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਦਾ ਆਯੋਜਨ ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੇ ਸਹਿਯੋਗ ਨਾਲ ਸਟਾਫ਼ ਮੈਂਬਰਜ਼ ਦੁਆਰਾ ਕੀਤਾ ਗਿਆ।

ਹੋਰ ਪੜ੍ਹੋ ...
  • Share this:
    ਨਿਤਿਸ਼ ਸਭਰਵਾਲ,

    ਅੰਮ੍ਰਿਤਸਰ: ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਵੱਲੋਂ ਤੀਆਂ ਦੇ ਤਿਉਹਾਰ ਦੇ ਸਬੰਧ ’ਚ ‘ਆਇਆ ਸਾਵਣ ਝੂਮ ਕੇ’ ਪ੍ਰੋਗਰਾਮ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਦਾ ਆਯੋਜਨ ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੇ ਸਹਿਯੋਗ ਨਾਲ ਸਟਾਫ਼ ਮੈਂਬਰਜ਼ ਦੁਆਰਾ ਕੀਤਾ ਗਿਆ।

    ਇਸ ਦੌਰਾਨ ਕਾਲਜ ਦੀਆਂ ਸਮੂੰਹ ਵਿਦਿਆਰਥਣਾਂ ਅਤੇ ਅਧਿਆਪਕਾਂ ਵੱਲੋਂ ਲੋਕ ਗੀਤ, ਕਿੱਕਲੀ, ਗਿੱਧਾ ਅਤੇ ਸੱਭਿਆਚਾਰ ਨਾਲ ਸਬੰਧਿਤ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ। ਕਾਲਜ ’ਚ ਤੀਆਂ ਦਾ ਪੂਰਾ ਵਾਤਾਵਰਣ ਸਿਰਜਦੇ ਹੋਏ ਮਹਿੰਦੀ ਲਗਾਉਣ, ਟੱਪੇ ਗਾਉਣ, ਪੀਂਘਾਂ ਝੂਟਣ ਅਤੇ ਕਿੱਕਲੀ ਪਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ।

    ਇਸ ਮੌਕੇ ਪ੍ਰਿੰ: ਨਾਨਕ ਸਿੰਘ ਨੇ ਵਿਦਿਆਰਥਣਾਂ ਨੂੰ ਤੀਜ਼ ਤਿਉਹਾਰ ਦੀ ਸ਼ੁਭਕਾਮਨਾ ਦਿੰਦੇ ਹੋਏ ਸਾਉਣ ਮਹੀਨੇ ਨਾਲ ਸਬੰਧਿਤ ਇਸ ਤਿਉਹਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਵਰਤਮਾਨ ਸਮੇਂ ’ਚ ਸਾਡੇ ਬਜ਼ੁਰਗਾਂ ਦੁਆਰਾ ਦਿੱਤੇ ਗਏ ਰਸਮ ਰਿਵਾਜਾਂ ਅਤੇ ਸੱਭਿਆਚਾਰ ਦੀ ਤਰਜਮਾਨੀ ਕਰਨਾ ਅਜੋਕੀ ਪੀੜੀ ਲਈ ਬਹੁਤ ਜ਼ਰੂਰੀ ਹੈ, ਕਿਉਂਕਿ ਅੱਜ ਦੀ ਪੀੜ੍ਹੀ ਇਨ੍ਹਾਂ ਰਸਮਾਂ ਰਿਵਾਜਾਂ ਅਤੇ ਤਿਊਹਾਰਾਂ ਤੋਂ ਦੂਰ ਜਾ ਰਹੀ ਹੈ। ਜਿਸ ਸਬੰਧੀ ਕਾਲਜ ’ਚ ਸਮੇਂ ਸਮੇਂ ’ਤੇ ਸੱਭਿਆਚਾਰ ਨਾਲ ਸਬੰਧਿਤ ਤਿਉਹਾਰ ਮਨਾਏ ਜਾਂਦੇ ਹਨ, ਤਾਂ ਜੋ ਆਉਣ ਵਾਲੀ ਪੀੜੀ ਨੂੰ ਇਕ ਸੇਧ ਪ੍ਰਦਾਨ ਹੋ ਸਕੇ ਅਤੇ ਆਪਣੇ ਸੱਭਿਆਚਾਰ ਨਾਲ ਜੋੜੀ ਰਹੇ।
    Published by:rupinderkaursab
    First published:

    Tags: Amritsar, College, Punjab

    ਅਗਲੀ ਖਬਰ