Home /amritsar /

Amritsar: ਸਨ ਵੈਲੀ ਸਕੂਲ 'ਚ ਉਤਸ਼ਾਹ ਨਾਲ ਮਨਾਇਆ ਬਸੰਤ ਪੰਚਮੀ ਤੇ ਗਣਤੰਤਰ ਦਿਵਸ ਦਿਹਾੜਾ

Amritsar: ਸਨ ਵੈਲੀ ਸਕੂਲ 'ਚ ਉਤਸ਼ਾਹ ਨਾਲ ਮਨਾਇਆ ਬਸੰਤ ਪੰਚਮੀ ਤੇ ਗਣਤੰਤਰ ਦਿਵਸ ਦਿਹਾੜਾ

ਸਨ ਵੈਲੀ ਸਕੂਲ ਵਿਖੇ ਮਨਾਇਆ ਗਿਆ ਬਸੰਤ ਪੰਚਮੀ ਅਤੇ ਗਣਤੰਤਰ ਦਿਵਸ ਦਾ ਦਿਹਾੜਾ

ਸਨ ਵੈਲੀ ਸਕੂਲ ਵਿਖੇ ਮਨਾਇਆ ਗਿਆ ਬਸੰਤ ਪੰਚਮੀ ਅਤੇ ਗਣਤੰਤਰ ਦਿਵਸ ਦਾ ਦਿਹਾੜਾ

Republic Day 2023 in Sun Valley Public High School: ਸਕੂਲ ਦੇ ਵਿਦਿਆਰਥੀਆਂ ਦੇ ਵੱਲੋਂ ਦੇਸ਼ ਭਗਤੀ 'ਤੇ ਅਧਾਰਿਤ ਵੱਖ-ਵੱਖ ਗਾਣਿਆਂ 'ਤੇ ਡਾਂਸ ਆਦਿ ਵੀ ਪੇਸ਼ ਕੀਤਾ ਗਿਆ। ਲਕਸ਼ਮੀ ਬਾਈ, ਭਗਤ ਸਿੰਘ ਅਤੇ ਰਾਜਗੁਰੂ, ਸੁਭਾਸ਼ ਚੰਦਰ ਬੋਸ ਆਦਿ ਪੁਸ਼ਾਕਾਂ ਵਿੱਚ ਸਜੇ ਵਿਦਿਆਰਥੀਆਂ ਨੇ ਫੈਂਸੀ ਡਰੈੱਸ ਮੁਕਾਬਲੇ ਵਿੱਚ ਭਾਗ ਲਿਆ। ਇਸ ਮੌਕੇ ਕਵਿਤਾ ਉਚਾਰਨ ਮੁਕਾਬਲੇ ਵੀ ਕਰਵਾਏ ਗਏ।

ਹੋਰ ਪੜ੍ਹੋ ...
  • Share this:

ਨਿਤਿਸ਼ ਸਭਰਵਾਲ

ਅੰਮ੍ਰਿਤਸਰ: Basant Panchami and Republic Day in Sun Valley Public High School: ਸਨ ਵੈਲੀ ਪਬਲਿਕ ਹਾਈ ਸਕੂਲ, ਗੋਪਾਲ ਨਗਰ ਵਿਖੇ ਸਕੂਲ ਦੇ ਡਾਇਰੈਕਟਰ ਚਾਂਦ ਪੁਸ਼ਕਰਨਾ ਦੀ ਪ੍ਰਧਾਨਗੀ ਹੇਠ ਗਣਤੰਤਰ ਦਿਵਸ ਅਤੇ ਬਸੰਤ ਪੰਚਮੀ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸਰਸਵਤੀ ਵੰਦਨਾ ਨਾਲ ਕੀਤੀ ਗਈ। ਸਕੂਲ ਦੇ ਐੱਲ.ਕੇ.ਜੀ. ਦੀ ਅਧਿਆਪਿਕਾ ਸੁਨੀਤਾ ਨੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਨਰਸਰੀ ਦੀ ਅਧਿਆਪਿਕਾ ਸੀਮਾ ਓਬਰਾਏ ਨੇ ਬਸੰਤ ਪੰਚਮੀ ਦੀ ਮਹੱਤਤਾ ਬਾਰੇ ਦੱਸਿਆ।

ਸਕੂਲ ਦੇ ਵਿਦਿਆਰਥੀਆਂ ਦੇ ਵੱਲੋਂ ਦੇਸ਼ ਭਗਤੀ 'ਤੇ ਅਧਾਰਿਤ ਵੱਖ-ਵੱਖ ਗਾਣਿਆਂ 'ਤੇ ਡਾਂਸ ਆਦਿ ਵੀ ਪੇਸ਼ ਕੀਤਾ ਗਿਆ। ਲਕਸ਼ਮੀ ਬਾਈ, ਭਗਤ ਸਿੰਘ ਅਤੇ ਰਾਜਗੁਰੂ, ਸੁਭਾਸ਼ ਚੰਦਰ ਬੋਸ ਆਦਿ ਪੁਸ਼ਾਕਾਂ ਵਿੱਚ ਸਜੇ ਵਿਦਿਆਰਥੀਆਂ ਨੇ ਫੈਂਸੀ ਡਰੈੱਸ ਮੁਕਾਬਲੇ ਵਿੱਚ ਭਾਗ ਲਿਆ। ਇਸ ਮੌਕੇ ਕਵਿਤਾ ਉਚਾਰਨ ਮੁਕਾਬਲੇ ਵੀ ਕਰਵਾਏ ਗਏ।

ਸਕੂਲ ਦੇ ਡਾਇਰੈਕਟਰ ਚਾਂਦ ਪੁਸ਼ਕਰਨਾ, ਚੇਅਰਮੈਨ ਰਾਜਕੰਵਲਪ੍ਰੀਤ ਪਾਲ ਸਿੰਘ ‘ਲੱਕੀ’ ਅਤੇ ਪ੍ਰਿੰਸੀਪਲ ਸੰਦੀਪ ਸੈਣੀ ਨੇ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਅਤੇ ਬਸੰਤ ਦੇ ਤਿਉਹਾਰ ਦੀ ਵਧਾਈ ਦਿੱਤੀ। ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

Published by:Krishan Sharma
First published:

Tags: Amritsar, Basant Panchami, Festival, Republic Day 2023