Home /amritsar /

ਘਰ ਬੈਠੀਆਂ ਸੰਗਤਾਂ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕਰੋ ਦਰਸ਼ਨ-ਦੀਦਾਰ

ਘਰ ਬੈਠੀਆਂ ਸੰਗਤਾਂ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕਰੋ ਦਰਸ਼ਨ-ਦੀਦਾਰ

X
ਘਰ

ਘਰ ਬੈਠੀਆਂ ਸੰਗਤਾਂ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕਰੋ ਦਰਸ਼ਨ-ਦੀਦਾਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਹੀ ਹਜ਼ਾਰਾਂ-ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਪਹੁੰਚਦੀਆਂ ਹਨ । ਇਸ ਪਵਿੱਤਰ ਗੁਰੂਘਰ ਵਿਖੇ ਸੰਗਤਾਂ ਵਾਹਿਗੁਰੂ ਦਾ ਆਸ਼ੀਰਵਾਦ ਲੈਣ ਪਹੁੰਚੀਆਂ ਹਨ ਅਤੇ ਸਤਿਗੁਰਾਂ ਦਾ ਸ਼ੁਕਰਾਨਾ ਕਰਦੀਆਂ ਹਨ ।

  • Share this:

ਨਿਤਿਸ਼ ਸਭਰਵਾਲ

ਅੰਮ੍ਰਿਤਸਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਹੀ ਹਜ਼ਾਰਾਂ-ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਪਹੁੰਚਦੀਆਂ ਹਨ। ਇਸ ਪਵਿੱਤਰ ਗੁਰੂਘਰ ਵਿਖੇ ਸੰਗਤਾਂ ਵਾਹਿਗੁਰੂ ਦਾ ਆਸ਼ੀਰਵਾਦ ਲੈਣ ਪਹੁੰਚੀਆਂ ਹਨ ਅਤੇ ਸਤਿਗੁਰਾਂ ਦਾ ਸ਼ੁਕਰਾਨਾ ਕਰਦੀਆਂ ਹਨ । ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਰੂਹਾਨੀਅਤ ਦਾ ਕੇਂਦਰ ਵੀ ਕਿਹਾ ਜਾਂਦਾ ਹੈ । ਜਿੱਥੇ ਕਿ ਨਾ ਸਿਰਫ ਅੰਮ੍ਰਿਤਸਰ ਅਤੇ ਨਾਲ ਲੱਗਦੇ ਜ਼ਿਲ੍ਹਿਆਂ ਤੋਂ ਜਦ ਕਿ ਦੇਸ਼ਾਂ-ਵਿਦੇਸ਼ਾਂ ਤੋਂ ਸੰਗਤਾਂ ਨਤਮਸਤਕ ਹੋਣ ਪਹੁੰਚਦੀਆਂ ਹਨ ।

ਇਸ ਪਵਿੱਤਰ ਗੁਰੂਘਰ ਵਿਖੇ ਸ਼ਰਧਾ ਭਾਵਨਾ ਦੇ ਸਦਕਾ ਸੰਗਤਾਂ ਮੱਥਾ ਟੇਕਦੀਆਂ ਹਨ ਅਤੇ ਆਪਣੇ ਆਪ ਨੂੰ ਖੁਸ਼ਨਸੀਬ ਸਮਝਦੀਆਂ ਹਨ ਕਿ ਅਸੀਂ ਵਾਹਿਗੁਰੂ ਦੇ ਦਰ 'ਤੇ ਨਤਮਸਤਕ ਹੋਣ ਆਏ ਹਾਂ । ਸ੍ਰੀ ਦਰਬਾਰ ਸਾਹਿਬ ਵਿਖੇ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਨ ਵੀ ਪਹੁੰਚਦੇ ਹਨ ਅਤੇ ਆਪਣੇ ਪਰਿਵਾਰ ਦੀ ਸੁੱਖ-ਸ਼ਾਂਤੀ ਲਈ ਅਰਦਾਸ ਵੀ ਕਰਦੇ ਹਨ ।

ਗੁਰਮਤਿ ਸਮਾਗਮਾਂ ਜਾਂ ਗੁਰੂਪੁਰਬ ਦੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਰੌਣਕਾਂ ਦੇਖਣ ਨੂੰ ਮਿਲਦੀਆਂ ਹਨ। ਇਸ ਮੌਕੇ ਦੂਰੋਂ-ਦੂਰੋਂ ਚਲ ਕੇ ਹਜ਼ਾਰਾਂ-ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਪਹੁੰਚਦੀਆਂ ਹਨ ।

Published by:Drishti Gupta
First published:

Tags: Amritsar, Darbar Sahib, Punjab