Home /amritsar /

Bhagat Singh Birthday: ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ 'ਤੇ ਕੱਢੀ ਗਈ ਸਾਈਕਲ ਰੈਲੀ

Bhagat Singh Birthday: ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ 'ਤੇ ਕੱਢੀ ਗਈ ਸਾਈਕਲ ਰੈਲੀ

ਸ਼ਹੀਦ

ਸ਼ਹੀਦ ਭਗਤ ਸਿੰਘ ਦੇ ਜਨਮਦਿਵਸ ਮੌਕੇ ਕੱਢੀ ਗਈ ਸਾਈਕਲ ਰੈਲੀ

ਇਸ ਭਾਰਤ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਦੀ ਪ੍ਰਵਾਹ ਨਾ ਕਰਨ ਵਾਲੇ ਸ਼ਹੀਦ ਭਗਤ ਸਿੰਘ ਦੇ ਜਨਮਦਿਵਸ ਮੌਕੇ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਸਾਈਕਲ ਰੈਲੀ ਕੱਢੀ ਗਈ । ਇਸ ਸਾਈਕਲ ਰੈਲੀ ਦੀ ਆਰੰਭਤਾ ਏ ਡੀ ਸੀ ਸੁਰਿੰਦਰ ਸਿੰਘ ਨੇ ਹਰੀ ਝੰਡੀ ਦੇ ਕੇ ਕੀਤੀ । 

  • Share this:

    ਨਿਤਿਸ਼ ਸਭਰਵਾਲ

    ਅੰਮ੍ਰਿਤਸਰ: ਇਸ ਭਾਰਤ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਦੀ ਪ੍ਰਵਾਹ ਨਾ ਕਰਨ ਵਾਲੇ ਸ਼ਹੀਦ ਭਗਤ ਸਿੰਘ ਦੇ ਜਨਮਦਿਵਸ ਮੌਕੇ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਸਾਈਕਲ ਰੈਲੀ ਕੱਢੀ ਗਈ। ਇਸ ਸਾਈਕਲ ਰੈਲੀ ਦੀ ਆਰੰਭਤਾ ਏ ਡੀ ਸੀ ਸੁਰਿੰਦਰ ਸਿੰਘ ਨੇ ਹਰੀ ਝੰਡੀ ਦੇ ਕੇ ਕੀਤੀ। ਕੰਪਨੀ ਬਾਗ ਤੋਂ ਸ਼ੁਰੂ ਹੋਈ ਇਹ ਸਾਈਕਲ ਰੈਲੀ ਕਿਲ੍ਹਾ ਗੋਬਿੰਦਗੜ੍ਹ ਵਿਖੇ ਜਾ ਕੇ ਸਮਾਪਤ ਹੋਈ । ਸਾਈਕਲ ਰੈਲੀ ਵਿੱਚ ਵੱਡੀ ਗਿਣਤੀ 'ਚ ਨੌਜਵਾਨਾਂ ਨੇ ਹਿੱਸਾ ਲਿਆ।

    ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਏ ਡੀ ਸੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਜ਼ਿਲ੍ਹਾ ਪ੍ਰਸਾਸ਼ਨ, ਅੰਮ੍ਰਿਤਸਰ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਨਕਸ਼ੇ ਰਾਹਾਂ 'ਤੇ ਤੁਰਨ ਦੀ ਲੋੜ ਹੈ ।

    Published by:Drishti Gupta
    First published:

    Tags: Amritsar, Bhagat singh, Punjab