ਨਿਤਿਸ਼ ਸਭਰਵਾਲ
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਸਵੇਰੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਪਵਿੱਤਰ ਗੁਰਬਾਣੀ ਦਾ ਸਰਵਣ ਕੀਤਾ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਹ ਗੁਰੂ ਚਰਨਾਂ 'ਚ ਨਤਮਸਤਕ ਹੋਣ ਪਹੁੰਚੇ ਹਨ ਕਿਉਂਕਿ ਵਾਹਿਗੁਰੂ ਦੀ ਕਿਰਪਾ ਦੇ ਨਾਲ ਹੀ ਸੱਚ ਦੀ ਜਿੱਤ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਅਮਨ ਸ਼ਾਂਤੀ ਨੂੰ ਬਹਾਲ ਰੱਖਣਾ ਪੰਜਾਬ ਸਰਕਾਰ ਦਾ ਕੰਮ ਹੈ, ਪਿੱਛਲੇ ਦਿਨੀਂ ਤਰਨਤਾਰਨ ਜਾਂ ਅੰਮ੍ਰਿਤਸਰ ਦੇ ਵਿੱਚ ਚਰਚ ਦੇ ਵਿਚ ਵਾਪਰੀਆਂ ਘਟਨਾਵਾਂ ਦੀ ਉਹ ਨਿੰਦਾ ਕਰਦੇ ਹਨ ।
ਇਸ ਦੇ ਅੱਗੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਤਿੰਨ ਚਾਰ ਮਹੀਨਿਆਂ ਦੇ ਵਿੱਚ ਪੰਜਾਬ ਵਿੱਚ ਡੀਜੀਪੀ ਲਗਾਤਾਰ ਬਦਲਣਾ ਹੀ ਪੰਜਾਬ ਇਹ ਮੰਨਦੀ ਹੈ ਕਿ ਪੰਜਾਬ ਦੇ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਠੀਕ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਡੀ ਜੀ ਪੀ ਦੀ ਚੋਣ ਵੀ ਪੰਜਾਬ ਸਰਕਾਰ ਕਰ ਰਹੀ ਹੈ ਅਤੇ ਸਿੱਧੇ ਤੌਰ 'ਤੇ ਪੰਜਾਬ ਸਰਕਾਰ ਦਾ ਇਹ ਫੇਲੀਅਰ ਹੈ ।
ਉਨ੍ਹਾਂ ਨੇ ਕਿਹਾ ਕਿ ਜੋ ਆਪ ਸਰਕਾਰ ਵੱਲੋਂ ਹੁਣ ਬੇਰੁਜ਼ਗਾਰਾਂ ਉੱਪਰ ਅੰਨ੍ਹੇਵਾਹ ਲਾਠੀਆਂ ਚਲਾਈਆਂ ਜਾ ਰਹੀਆਂ ਹਨ, ਇਸ ਨਾਲ ਇਹ ਲੱਗਦਾ ਹੈ ਕਿ ਬੇਰੁਜ਼ਗਾਰਾਂ ਦਾ ਸਰੀਰ ਲਾਠੀਆਂ ਖਾਣ ਨਾਲ ਪੱਕਾ ਹੋ ਜਾਵੇਗਾ ਲੇਕਿਨ ਉਨ੍ਹਾਂ ਨੂੰ ਪੱਕੀਆਂ ਨੌਕਰੀਆਂ ਨਹੀਂ ਮਿਲਣਗੀਆਂ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP, Akali Dal, Amritsar, Bikram Singh Majithia, Punjab