Home /amritsar /

ਬਿਕਰਮ ਮਜੀਠੀਆ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਬਿਕਰਮ ਮਜੀਠੀਆ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਬਿਕਰਮ ਮਜੀਠੀਆ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਿੱਥੇ ਕਿ ਰੋਜ਼ਾਨਾ ਹੀ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਆਉਂਦੀਆ ਹਨ । ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੀ ਪਰਿਵਾਰ ਸਮੇਤ ਸਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ।

  • Share this:
    ਨਿਤਿਸ਼ ਸਭਰਵਾਲ,

    ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੀ ਪਰਿਵਾਰ ਸਮੇਤ ਹੋਣ ਪਹੁੰਚੇ। NDPS ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਬੀਤੇ ਦਿਨ ਹੀ ਗੁਰੂ ਨਗਰੀ ਪਹੁੰਚੇ ਸਨ, ਜਿੱਥੇ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਗੋਲਡਨ ਗੇਟ ਵਿਖੇ ਨਿੱਘਾ ਸਵਾਗਤ ਕੀਤਾ ਗਿਆ ਸੀ ।

    ਸਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਉਨ੍ਹਾਂ ਮੱਥਾ ਟੇਕਿਆ ਅਤੇ ਪਵਿੱਤਰ ਗੁਰਬਾਣੀ ਦਾ ਵੀ ਸਰਵਨ ਕੀਤਾ। ਇਸ ਮੌਕੇ ਮਜੀਠੀਆ ਨੇ ਆਪਣੇ ਵਰਕਰਾਂ ਅਤੇ ਸਮਰਥਕਾਂ ਦਾ ਧੰਨਵਾਦ ਕੀਤਾ ਅਤੇ ਇਸ ਮੌਕੇ ਉਹ ਵਿਰੋਧੀਆਂ ਨੂੰ ਵੀ ਘੇਰਦੇ ਹੋਏ ਦਿਖਾਈ ਦਿੱਤੇ।
    Published by:Drishti Gupta
    First published:

    Tags: Amritsar, Darbar Sahib, Punjab

    ਅਗਲੀ ਖਬਰ