ਨਿਤਿਸ਼ ਸਭਰਵਾਲ
ਅੰਮ੍ਰਿਤਸਰ- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਗਏ ਮੋਦੀ ਸਰਕਾਰ ਦੇ 2023-24 ਦੇ ਬਜਟ 'ਤੇ ਬੋਲਦਿਆਂ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਸਈਅਦ ਜ਼ਫਰ ਇਸਲਾਮ ਨੇ ਕਿਹਾ ਕਿ ਕੇਂਦਰੀ ਬਜਟ ਨੇ ਮਹਿਲਾ ਸਸ਼ਕਤੀਕਰਨ ਅਤੇ ਦੇਸ਼ ਨੂੰ ਵਿਕਾਸ ਦੇ ਰਾਹ 'ਤੇ ਅੱਗੇ ਵਧਣ ਦਾ ਰਾਹ ਪੱਧਰਾ ਕੀਤਾ ਹੈ।
ਜ਼ਿਲ੍ਹਾ ਭਾਜਪਾ ਦਫ਼ਤਰ ਸ਼ਹੀਦ ਹਰਬੰਸ ਲਾਲ ਖੰਨਾ ਸਮਾਰਕ ਵਿਖੇ ਭਾਜਪਾ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਭਾਜਪਾ ਦੇ ਕੌਮੀ ਬੁਲਾਰੇ ਸਈਅਦ ਜ਼ਫ਼ਰ ਇਸਲਾਮ ਨੇ ਕਿਹਾ ਕਿ ਇਹ ਕੇਂਦਰੀ ਬਜਟ ਅਗਲੇ 25 ਸਾਲਾਂ ਲਈ ਭਾਰਤ ਦੀ ਤਰੱਕੀ ਲਈ ਹੈ ਅਤੇ ਭਾਰਤ ਨੂੰ ਇੱਕ ਵਿਸ਼ਵ ਸ਼ਕਤੀ ਅਤੇ ਵਿਸ਼ਵ ਗੁਰੂ ਦੀ ਨੀਂਹ ਤੱਕ ਪਹੁੰਚਾਇਗਾ ।
ਉਨ੍ਹਾਂ ਨੇ ਕਿਹਾ ਕਿ ਵਿਰੋਧੀ ਧਿਰ ਕੋਲ ਬੋਲਣ ਲਈ ਕੋਈ ਮੁੱਦਾ ਨਹੀਂ ਹੈ। ਵਿਰੋਧ ਨੂੰ ਨਕਾਰਨ ਤੋਂ ਇਲਾਵਾ ਹੋਰ ਕੁੱਝ ਨਹੀਂ ਆਉਂਦਾ। ਸਈਅਦ ਜ਼ਫਰ ਇਸਲਾਮ ਨੇ ਕਿਹਾ ਕਿ ਇਹ ਇੱਕ ਸਮਾਵੇਸ਼ੀ ਬਜਟ ਹੈ ਅਤੇ ਸਾਰੇ ਵਰਗਾਂ ਦੇ ਸੁਪਨਿਆਂ ਦਾ ਧਿਆਨ ਰੱਖਿਆ ਗਿਆ ਹੈ। ਇਹ ਬਜਟ ਗ਼ਰੀਬ, ਮੱਧ ਵਰਗ ਅਤੇ ਕਿਸਾਨਾਂ ਸਮੇਤ ਸਮਾਜ ਦੇ ਆਸ਼ਾਵਾਦੀ ਸਮਾਜ ਦੀਆਂ ਆਸਾਂ ਨੂੰ ਪੂਰਾ ਕਰਦਿਆਂ ਦੇਸ਼ ਦੇ ਸਰਬਪੱਖੀ ਵਿਕਾਸ ਨੂੰ ਹੋਰ ਹੁਲਾਰਾ ਦੇਣ ਵਾਲਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।