Home /amritsar /

ਭਾਜਪਾ ਦੇ ਆਗੂਆਂ ਨੇ ਖੂਨਦਾਨ ਕਰ ਮਨਾਇਆ PM MODI ਦਾ ਜਨਮਦਿਨ

ਭਾਜਪਾ ਦੇ ਆਗੂਆਂ ਨੇ ਖੂਨਦਾਨ ਕਰ ਮਨਾਇਆ PM MODI ਦਾ ਜਨਮਦਿਨ

ਭਾਜਪਾ

ਭਾਜਪਾ ਦੇ ਆਗੂਆਂ ਨੇ ਖੂਨਦਾਨ ਕਰ ਮਨਾਇਆ PM MODI ਦਾ ਜਨਮਦਿਨ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮਦਿਨ ਸਮੁੱਚੇ ਭਾਜਪਾ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ । ਭਾਜਪਾ ਦੇ ਵਰਕਰ ਅਤੇ ਆਗੂ ਬੇਸਬਰੀ ਨਾਲ ਇਸ ਵਿਸ਼ੇਸ਼ ਦਿਨ ਦਾ ਇੰਤਜ਼ਾਰ ਕਰ ਰਹੇ ਸਨ । 

  • Share this:

    ਨਿਤਿਸ਼ ਸਭਰਵਾਲ

    ਅੰਮ੍ਰਿਤਸਰ: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮਦਿਨ ਸਮੁੱਚੇ ਭਾਜਪਾ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ। ਭਾਜਪਾ ਦੇ ਵਰਕਰ ਅਤੇ ਆਗੂ ਬੇਸਬਰੀ ਨਾਲ ਇਸ ਵਿਸ਼ੇਸ਼ ਦਿਨ ਦਾ ਇੰਤਜ਼ਾਰ ਕਰ ਰਹੇ ਸਨ। ਜਿਸ ਦੇ ਚੱਲਦੇ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਵੀ ਭਾਜਪਾ ਦੇ ਆਗੂਆਂ ਅਤੇ ਵਰਕਰਾਂ ਦੇ ਵੱਲੋਂ ਪ੍ਰਧਾਨ ਮੰਤਰੀ ਦੇ ਜਨਮਦਿਨ ਮੌਕੇ ਭਾਜਪਾ ਦੇ ਦਫ਼ਤਰ ਖੰਨਾ ਸਮਾਰਕ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ।

    ਉੱਥੇ ਹੀ ਗੱਲਬਾਤ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਮਹਾਜਨ ਨੇ ਕਿਹਾ ਕਿ ਅੱਜ ਦਾ ਦਿਨ ਬਹੁਤ ਖੁਸ਼ੀਆਂ ਵਾਲਾ ਹੈ , ਸਾਡੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਹੈ । ਉਨ੍ਹਾਂ ਕਿਹਾ ਕਿ ਪਰਮਾਤਮਾ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਦੇ ਮੌਕੇ ਚੰਗੀ ਸਿਹਤ ਅਤੇ ਲੰਬੀ ਉਮਰ ਬਖ਼ਸ਼ੇ । ਉੱਥੇ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵੱਲੋਂ ਭਾਜਪਾ ਦੇ ਵਿਰੁੱਧ ਜੋ ਬਿਆਨ ਦਿੱਤੇ ਜਾ ਰਹੇ ਹਨ, ਉਹ ਬੁਨਿਆਦ ਹਨ । ਲੋਕ ਆਪਣੀ ਇੱਛਾ ਨਾਲ ਭਾਜਪਾ ਵਿੱਚ ਸ਼ਾਮਿਲ ਹੋਏ ਹਨ ।

    First published:

    Tags: Amritsar, Birthday, PM Modi, Punjab