ਨਿਤਿਸ਼ ਸਭਰਵਾਲ
ਅੰਮ੍ਰਿਤਸਰ: ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਬੰਧੀ ਦਿੱਤੇ ਗਏ ਬਿਆਨ ਦੇ ਸਬੰਧੀ ਭਾਰਤੀ ਜਨਤਾ ਯੂਵਾ ਮੋਰਚਾ ਦੇ ਆਗੂਆਂ 'ਚ ਰੋਸ ਦੇਖਣ ਨੂੰ ਮਿਲਿਆ । ਉਨ੍ਹਾਂ ਕਿਹਾ ਕਿ ਬਿਲਾਵਲ ਭੁੱਟੋ ਵੱਲੋਂ ਦਿੱਤਾ ਗਿਆ ਬਿਆਨ ਬਹੁਤ ਹੀ ਸ਼ਰਮਨਾਕ ਹੈ ।
ਭਾਜਪਾ ਆਗੂ ਗੌਤਮ ਅਰੋੜਾ ਨੇ ਕਿਹਾ ਕਿ ਪਾਕਿਸਤਾਨ ਦਾ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਸਰੀਰਕ ਪੱਖੋਂ ਤਾਂ ਵੱਡਾ ਹੋ ਗਿਆ ਹੈ ਪਰ ਮਾਨਸਿਕ ਰੂਪ ਤੋਂ ਬੱਚਾ ਹੈ । ਜਿਸ ਦੇ ਵਿਰੋਧ ਵੱਜੋਂ ਭਾਰਤੀ ਜਨਤਾ ਯੂਵਾ ਮੋਰਚਾ ਦੇ ਵੱਲੋਂ ਬਿਲਾਵਲ ਭੁੱਟੋ ਦਾ ਪੁਤਲਾ ਫੂਕ ਮੁਜ਼ਾਹਰਾ ਕੀਤਾ ਗਿਆ । ਇਸ ਮੌਕੇ ਵੱਡੀ ਗਿਣਤੀ ਵਿੱਚ ਭਾਰਤੀ ਜਨਤਾ ਯੂਵਾ ਮੋਰਚਾ ਦੇ ਸਮਰਥਕ ਹਾਜ਼ਰ ਸਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।