Home /amritsar /

ਭਗਤ ਪੂਰਨ ਸਿੰਘ ਦੀ 30ਵੀਂ ਬਰਸੀ ਮੌਕੇ ਖੂਨਦਾਨ ਕੈਂਪ ਲਾਇਆ

ਭਗਤ ਪੂਰਨ ਸਿੰਘ ਦੀ 30ਵੀਂ ਬਰਸੀ ਮੌਕੇ ਖੂਨਦਾਨ ਕੈਂਪ ਲਾਇਆ

ਭਗਤ ਪੂਰਨ ਸਿੰਘ ਦੀ 30ਵੀਂ ਬਰਸੀ ਮੌਕੇ ਲੱਗਿਆ ਖੂਨਦਾਨ ਕੈਂਪ

ਭਗਤ ਪੂਰਨ ਸਿੰਘ ਦੀ 30ਵੀਂ ਬਰਸੀ ਮੌਕੇ ਲੱਗਿਆ ਖੂਨਦਾਨ ਕੈਂਪ

Blood Donation Camp: ਕੈਂਪ ਵਿਚ ਸਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਚੌਂਤਾਂ, ਰੋਪੜ ਦੇ 20 ਵਿਦਿਆਰਥੀ, ਪ੍ਰੋ. ਪਰਮਿੰਦਰ ਸਿੰਘ ਦੀ ਅਗਵਾਈ ਵਿਚ ਅੰਮ੍ਰਿਤਸਰ ਗਰੁੱਪ ਆਫ ਕਾਲਜਾਂ ਦੇ 30 ਵਿਦਿਆਰਥੀ, ਅਤੇ ਇਸ ਤੋਂ ਇਲਾਵਾ ਪੰਜਾਬ ਪੁਲੀਸ ਲਾਈਨ ਦੇ 30 ਜਵਾਨਾਂ ਨੇ ਖੂਨਦਾਨ ਕੀਤਾ।

ਹੋਰ ਪੜ੍ਹੋ ...
  • Share this:

ਨਿਤਿਸ਼ ਸਭਰਵਾਲ

ਅੰਮ੍ਰਿਤਸਰ: Blood donationa Camp: ਭਗਤ ਪੂਰਨ ਸਿੰਘ (Bhagat Pooran Singh 30th anniversary) ਦੀ 30ਵੀਂ ਬਰਸੀ ਦੇ ਮੌਕੇ ਪਿੰਗਲਵਾੜਾ, ਮਾਨਾਂਵਾਲਾ ਬ੍ਰਾਂਚ ਵਿਖੇ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਦੇ ਮੁੱਖ ਮਹਿਮਾਨ ਪੁਲੀਸ ਕਮਿਸ਼ਨਰ ਅੰਮ੍ਰਿਤਸਰ ਅਰੁਣਪਾਲ ਸਿੰਘ (Commissioner of Police Amritsar Arunpal Singh) ਆਈ.ਪੀ.ਐਸ. ਉਚੇਚੇ ਤੌਰ 'ਤੇ ਪਹੁੰਚੇ। ਸਪੈਸ਼ਲ ਬੱਚਿਆਂ ਵਲੋਂ ਫੁੱਲਾਂ ਦੇ ਗੁਲਦਸਤੇ ਦੇ ਕੇ ਪੁਲਿਸ ਕਮਿਸ਼ਨਰ ਨੂੰ ਜੀ ਆਇਆਂ ਕਿਹਾ ਗਿਆ। ਇਸ ਕੈਂਪ ਵਿਚ ਗੁਰੂ ਨਾਨਕ ਦੇਵ ਹਸਪਤਾਲ, ਸ੍ਰੀ ਗੁਰੂ ਰਾਮਦਾਸ ਹਸਪਤਾਲ ਦੀਆਂ ਟੀਮਾਂ ਵਲੋਂ ਪਿੰਗਲਵਾੜੇ ਦੇ ਮਰੀਜ਼ਾਂ ਵਾਸਤੇ 345 ਯੂਨਿਟ ਖ਼ੂਨ ਇੱਕਠਾ ਕੀਤਾ ਗਿਆ।

ਇਸ ਕੈਂਪ ਵਿਚ ਸਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਚੌਂਤਾਂ, ਰੋਪੜ ਦੇ 20 ਵਿਦਿਆਰਥੀ, ਪ੍ਰੋ. ਪਰਮਿੰਦਰ ਸਿੰਘ ਦੀ ਅਗਵਾਈ ਵਿਚ ਅੰਮ੍ਰਿਤਸਰ ਗਰੁੱਪ ਆਫ ਕਾਲਜਾਂ ਦੇ 30 ਵਿਦਿਆਰਥੀ, ਅਤੇ ਇਸ ਤੋਂ ਇਲਾਵਾ ਪੰਜਾਬ ਪੁਲੀਸ ਲਾਈਨ ਦੇ 30 ਜਵਾਨਾਂ ਨੇ ਖੂਨਦਾਨ ਕੀਤਾ। ਇਹ ਬਹੁਤ ਹੀ ਉਤਸ਼ਾਹ ਵਾਲੀ ਗੱਲ ਹੈ ਕਿ ਪਿੰਗਲਵਾੜੇ ਦੇ 110 ਵੱਖ-ਵੱਖ ਵਾਰਡਾਂ ਦੇ ਸੇਵਾਦਾਰ, ਸੇਵਾਦਾਰਨੀਆਂ, ਦਫ਼ਤਰੀ ਸਟਾਫ, ਸੈਂਟਰ ਅਤੇ ਮੈਡੀਕਲ ਸਟਾਫ ਨੇ ਵੀ ਖੂਨਦਾਨ ਦਿੱਤਾ। ਸਮੂਹ ਖ਼ੂਨਦਾਨ ਦਾਨੀਆਂ ਨੂੰ ਰਿਫਰੈਸ਼ਮੈਂਟ ਦੇਣ ਉਪਰੰਤ ਸਨਮਾਨਿਤ ਕੀਤਾ ਗਿਆ।

ਡਾ. ਇੰਦਰਜੀਤ ਕੌਰ ਨੇ ਸਮੂਹ ਸੰਗਤਾਂ ਦਾ ਖੂਨ ਦਾਨ ਕੈਂਪ ਵਿਚ ਉਤਸ਼ਾਹ ਨਾਲ ਹਿੱਸਾ ਲੈਣ ਵਾਸਤੇ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਡਾ. ਇੰਦਰਜੀਤ ਕੌਰ ਨੇ ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਨੂੰ ਪਿੰਗਲਵਾੜੇ ਵੱਲੋਂ ਸਨਮਾਨ ਚਿੰਨ੍ਹ ਵੀ ਦਿੱਤਾ।

ਇਸ ਤੋਂ ਇਲਾਵਾ ਬੱਚਿਆਂ ਵਲੋਂ ਬਣਾਈਆਂ ਵਾਤਾਵਰਣ ਆਦਿ ਵਿਸ਼ਿਆਂ ਨਾਲ ਸੰਬੰੰਧਤ ਚਿੱਤਰਕਾਰੀ ਦੀ ਪ੍ਰਦਰਸ਼ਨੀ ਲਗਾਈ ਗਈ। ਬੱਚਿਆਂ ਵੱਲੋਂ ਹੱਥ ਨਾਲ ਬਣਾਈਆਂ ਕਲਾ-ਕ੍ਰਿਤੀਆਂ, ਆਚਾਰ, ਮੁਰੱਬੇ, ਸ਼ਰਬਤ ਆਦਿ ਦੀ ਨੁਮਾਇਸ਼ ਵੀ ਲਗਾਈ ਗਈ। ਕੁਦਰਤੀ ਖੇਤੀ ਮਾਡਲ ਭਗਤ ਪੂਰਨ ਸਿੰਘ ਆਦਰਸ਼ ਸਕੂਲ ਮਾਨਾਂਵਾਲਾ ਦੇ ਬੱਚਿਆਂ ਵੱਲੋਂ ਪ੍ਰਦਰਸ਼ਨੀ ਵਿੱਚ ਰੱਖਿਆ ਗਿਆ। ਇਸ ਮੌਕੇ ਪਿੰਗਲਵਾੜਾ ਸੋਸਾਇਟੀ ਦੇ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਸਮੇਤ ਕਈ ਪਤਵੰਤੇ ਸ਼ਾਮਿਲ ਸਨ।

Published by:Krishan Sharma
First published:

Tags: Amritsar, Blood donation