Home /amritsar /

ਕੈਬਨਿਟ ਮੰਤਰੀ ਨਿੱਝਰ ਨੇ ਲੋਕਾਂ ਦੇ ਘਰਾਂ ’ਚ ਸੋਲਰ ਸਿਸਟਮ ਲਗਾਉਣ ਦੇ ਕੰਮ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਨਿੱਝਰ ਨੇ ਲੋਕਾਂ ਦੇ ਘਰਾਂ ’ਚ ਸੋਲਰ ਸਿਸਟਮ ਲਗਾਉਣ ਦੇ ਕੰਮ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਨਿੱਝਰ ਨੇ ਲੋਕਾਂ ਦੇ ਘਰਾਂ ’ਚ ਸੋਲਰ ਸਿਸਟਮ ਲਗਾਉਣ ਦੇ ਕੰਮ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਨਿੱਝਰ ਨੇ ਲੋਕਾਂ ਦੇ ਘਰਾਂ ’ਚ ਸੋਲਰ ਸਿਸਟਮ ਲਗਾਉਣ ਦੇ ਕੰਮ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਸੁੰਦਰੀਕਰਨ ਵਿੱਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸ਼ਹਿਰ ਦੇ ਸੁੰਦਰੀਕਰਨ ਲਈ 7.73 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ।

  • Share this:

ਨਿਤਿਸ਼ ਸਭਰਵਾਲ

ਅੰਮ੍ਰਿਤਸਰ: ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਸੁੰਦਰੀਕਰਨ ਵਿੱਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸ਼ਹਿਰ ਦੇ ਸੁੰਦਰੀਕਰਨ ਲਈ 7.73 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ।

ਦੱਖਣੀ ਹਲਕੇ ਦੇ ਵਾਰਡ ਨੰ: 33, 34 ਅਤੇ 39 ਅਧੀਨ ਪੈਂਦੇ ਇਲਾਕੇ ਦਬੁਰਜੀ, ਬਾਜੀਗਰ ਬਸਤੀ ਅਤੇ ਅਰਜਨ ਨਗਰ ਵਿੱਖੇ ਐਸ.ਸੀ. ਭਾਈਚਾਰੇ ਦੇ ਲੋਕਾਂ ਦੇ ਘਰ ਵਿਖੇ ਸੋਲਰ ਸਿਸਟਮ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ । ਡਾ. ਨਿੱਜਰ ਨੇ ਕਿਹਾ ਕਿ ਇਨ੍ਹਾਂ ਵਾਰਡਾਂ ਦੇ 75 ਘਰਾਂ ਵਿੱਚ 200-200 ਵਾਟ ਦੇ ਸੋਲਰ ਸਿਸਟਮ ਲਗਾਏ ਜਾਣਗੇ। ਜਿਸ ਤੇ ਕਰੀਬ 35 ਲੱਖ ਰੁਪਏ ਖਰਚਾ ਆਵੇਗਾ। ਉਨਾਂ ਦੱਸਿਆ ਕਿ ਸੋਲਰ ਸਿਸਟਮ ਮੁਫਤ ਲਗਾਏ ਜਾ ਰਹੇ ਹਨ ਅਤੇ ਕਿਸੇ ਕੋਲੋਂ ਵੀ ਇੰਸਟਾਲੇਸ਼ਨ ਦੇ ਪੈਸੇ ਤੱਕ ਵੀ ਨਹੀਂ ਲਏ ਜਾਣਗੇ।

ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਅਸੀਂ ਭ੍ਰਿਸ਼ਟਚਾਰ ਮੁਕਤ ਪ੍ਰਸ਼ਾਸਨ ਸੂਬੇ ਦੇ ਲੋਕਾਂ ਨੂੰ ਦੇਣਾ ਹੈ ਅਤੇ ਭ੍ਰਿਸ਼ਟਾਚਾਰ ਤੇ ਜੀਰੋ ਟਾਲਰੇਂਸ ਦੀ ਨੀਤੀ 'ਤੇ ਸਾਡੀ ਸਰਕਾਰ ਕੰਮ ਕਰ ਰਹੀ ਹੈ।

ਉਨ੍ਹਾਂ ਨੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਸ਼ਹਿਰ ਦੇ ਆਉਣ ਜਾਣ ਵਾਲੀਆਂ ਮੁੱਖ ਸੜ੍ਹਕਾਂ 'ਤੇ ਬੂਟੇ ਲਗਾਏ ਜਾਣਗੇ ਅਤੇ ਲੋਕਾਂ ਨੂੰ ਸਵੱਛ ਵਾਤਾਵਰਨ ਮੁਹੱਈਆ ਕਰਵਾਇਆ ਜਾਵੇਗਾ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਸ਼ਹਿਰ ਦੇ ਅੰਦਰ ਇੰਟਰਲਾਕਿੰਗ ਟਾਇਲਾਂ, ਪੁੱਲਾਂ 'ਤੇ ਪੇਂਟ ਅਤੇ ਸਟ੍ਰੀਟ ਲਾਈਟਾਂ ਵੀ ਲਗਾਈਆਂ ਜਾ ਰਹੀਆਂ ਹਨ। ਡਾ. ਨਿੱਜਰ ਨੇ ਕਿਹਾ ਕਿ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਲਈ ਸੜ੍ਹਕਾਂ ਤੋਂ ਨਾਜਾਇਜ਼ ਕਬਜ਼ੇ ਹਟਾਏ ਜਾ ਰਹੇ ਹਨ ਤਾਂ ਜੋ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਲਿਆਂਦਾ ਜਾ ਸਕੇ।

ਇਸ ਮੌਕੇ ਡੀ.ਐਸ.ਪੀ. ਅਸ਼ੋਕ ਕੁਮਾਰ, ਬਲਵੰਤ ਸਿੰਘ, ਸੋਨਲ ਸਿੰਘ ਗੋਲਡਨ, ਮੈਡਮ ਜੋਤੀ, ਦਿਲਬਾਗ ਸੰਧੂ, ਖਜਾਨ ਸਿੰਘ, ਬਲਜੀਤ ਚੌੜਾ,ਅਸ਼ੀਸ਼ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Published by:Drishti Gupta
First published:

Tags: Amritsar, Punjab