ਨਿਤਿਸ਼ ਸਭਰਵਾਲ
ਅੰਮ੍ਰਿਤਸਰ: ਪਿਛਲੇ ਦਿਨੀਂ ਪੱਟੀ ਦੇ ਵਿੱਚ ਚਰਚ ਵਿਚ ਹੋਈ ਭੰਨਤੋੜ ਨੂੰ ਲੈ ਕੇ ਪੂਰੇ ਕ੍ਰਿਸਚਨ ਸਮਾਜ ਵਿੱਚ ਰੋਸ ਪਾਇਆ ਜਾ ਰਿਹਾ ਹੈ । ਜਿਸ ਦੇ ਚੱਲਦੇ ਬੀਤੇ ਦਿਨੀਂ ਅੰਮ੍ਰਿਤਸਰ ਦੇ ਵਿੱਚ ਵੀ ਪੰਜਾਬ ਦੀਆਂ ਵੱਖ ਵੱਖ ਚਰਚਾਂ ਦੇ ਬਿਸ਼ਪ ਵੱਲੋਂ ਇਕੱਠੇ ਹੋ ਕੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਡਾਇਓਸਿਸ ਆਫ਼ ਅੰਮ੍ਰਿਤਸਰ ਦੇ ਬਿਸ਼ਪ ਡਾ. ਪੀ ਕੇ ਸੰਮਤਰਾਏ ਜੋ ਕਿ ਮਸੀਹ ਮਹਾਂ ਸਭਾ ਦੇ ਪ੍ਰਧਾਨ ਵੀ ਹਨ ।
ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦਾ ਮਸੀਹੀ ਭਾਈਚਾਰਾ ਇਨ੍ਹਾਂ ਹਮਲਿਆਂ ਦੀ ਸਖ਼ਤ ਨਿੰਦਾ ਕਰਦਾ ਹੈ । ਉਨ੍ਹਾਂ ਜਬਰੀ ਧਰਮ ਤਬਦੀਲੀ ਦੇ ਲਾਏ ਜਾ ਰਹੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਦੋਸ਼ ਲਾਉਣ ਵਾਲੇ ਇਸ ਸੰਬੰਧ ਵਿਚ ਤੱਥ ਵੀ ਪੇਸ਼ ਕਰਨ, ਬਿਨਾਂ ਸਬੂਤ ਦੇ ਦੋਸ਼ ਲਗਾਉਣਾ ਠੀਕ ਨਹੀਂ ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਚਰਚ ਕਿਸੇ ਵੀ ਜਬਰੀ ਧਰਮ ਪਰਿਵਰਤਨ ਦੇ ਹੱਕ ਵਿੱਚ ਨਹੀਂ ਪਰ ਕਿਸ ਧਰਮ ਨੂੰ ਮਾਨਤਾ ਦੇਣੀ ਹੈ ਇਹ ਇੱਕ ਵਿਅਕਤੀ ਦਾ ਨਿੱਜੀ ਮਾਮਲਾ ਹੈ । ਉਨ੍ਹਾਂ ਦੱਸਿਆ ਕਿ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਹੈ ਕਿ ਸ਼ਾਂਤੀ ਅਤੇ ਸਦਭਾਵਨਾ ਬਣਾਏ ਰੱਖਣ ਲਈ 3 ਸਤੰਬਰ ਨੂੰ ਚਰਚਾ ਵਿੱਚ ਮੋਮਬਤੀ ਮਾਰਚ ਅਤੇ ਪ੍ਰਾਰਥਨਾ ਸਭਾਵਾਂ ਕੀਤੀਆਂ ਜਾਣ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।