Home /amritsar /

Amritstar: ਸਰੂਪ ਰਾਣੀ ਕਾਲਜ ਵਿਖੇ ਕਰਵਾਈ ਕੈਰੀਅਰ ਗਾਈਡੈਂਸ ਵਰਕਸ਼ਾਪ

Amritstar: ਸਰੂਪ ਰਾਣੀ ਕਾਲਜ ਵਿਖੇ ਕਰਵਾਈ ਕੈਰੀਅਰ ਗਾਈਡੈਂਸ ਵਰਕਸ਼ਾਪ

ਸਰੂਪ ਰਾਣੀ ਕਾਲਜ ਵਿਖੇ ਲਗਾਇਆ ਗਿਆ ਕੈਰੀਅਰ ਗਾਈਡੈਂਸ ਵਰਕਸ਼ਾਪ

ਸਰੂਪ ਰਾਣੀ ਕਾਲਜ ਵਿਖੇ ਲਗਾਇਆ ਗਿਆ ਕੈਰੀਅਰ ਗਾਈਡੈਂਸ ਵਰਕਸ਼ਾਪ

ਬੁਲਾਰਿਆਂ ਨੇ ਨੌਜਵਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ, ਪ੍ਰੋਗਰਾਮ ਵਿੱਚ ਨੌਕਰੀ, ਸਵੈ-ਰੁਜ਼ਗਾਰ, ਵਿਦੇਸ਼ੀ ਰੁਜ਼ਗਾਰ ਆਦਿ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਨਾਲ ਹੀ ਨੌਜਵਾਨਾਂ ਨੂੰ ਜਿਸ ਖੇਤਰ ਵਿੱਚ ਆਪਣਾ ਭਵਿੱਖ ਬਣਾਉਣਾ ਹੈ, ਉਸ ਲਈ ਮਾਰਗਦਰਸ਼ਨ ਕੀਤਾ ਗਿਆ।

ਹੋਰ ਪੜ੍ਹੋ ...
  • Share this:

ਨਿਤਿਸ਼ ਸਭਰਵਾਲ

ਅੰਮ੍ਰਿਤਸਰ: ਨਹਿਰੂ ਯੁਵਾ ਕੇਂਦਰ, ਅੰਮ੍ਰਿਤਸਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ, ਭਾਰਤ ਸਰਕਾਰ, ਨੇ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਅੰਮ੍ਰਿਤਸਰ ਅਤੇ ਸਰੂਪ ਰਾਣੀ ਮਹਿਲਾ ਕਾਲਜ ਦੇ ਸਹਿਯੋਗ ਨਾਲ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਕੈਰੀਅਰ ਗਾਈਡੈਂਸ ਵਰਕਸ਼ਾਪ ਦਾ ਆਯੋਜਨ ਕੀਤਾ।

ਸਮਾਗਮ ਦੀ ਸ਼ੁਰੂਆਤ ’ਚ ਸਮਾਗਮ ਦੇ ਮੁੱਖ ਮਹਿਮਾਨ ਕਾਲਜ ਪ੍ਰਿੰਸੀਪਲ ਪ੍ਰੋਫ਼ੈਸਰ ਡਾ: ਦਲਜੀਤ ਕੌਰ ਨੇ ਸਾਰੇ ਮਹਿਮਾਨਾਂ ਨੂੰ ਬੂਟੇ ਦੇ ਕੇ ਜੀ ਆਇਆਂ ਕਿਹਾ ।ਉਨ੍ਹਾਂ ਨੇ ਸਮਾਗਮਦੇ ਵਿਸ਼ੇ ’ਤੇ ਹਾਜ਼ਰ ਸਾਰੇ ਨੌਜਵਾਨਾਂ ਨਾਲ ਗੱਲਬਾਤ ਕੀਤੀ ਅਤੇ ਨਹਿਰੂ ਯੁਵਾ ਕੇਂਦਰ ਬਾਰੇ ਵੀ ਜਾਣਕਾਰੀ ਦਿੱਤੀ।

ਪ੍ਰੋਗਰਾਮ ਦੇ ਬੁਲਾਰਿਆਂ ਵਿੱਚ ਰੋਜ਼ਗਾਰ ਦਫ਼ਤਰ ਦੇ ਡਿਪਟੀ ਡਾਇਰੈਕਟਰ ਵਿਕਰਮਜੀਤ ਸਿੰਘ, ਈਜੀਟੀਓ ਨਰੇਸ਼ ਕੁਮਾਰ, ਕਰੀਅਰ ਸਲਾਹਕਾਰ ਗੌਰਵ ਕੁਮਾਰ ਅਤੇ ਜ਼ਿਲ੍ਹਾ ਸਿੱਖਿਆ ਵਿਭਾਗ ਤੋਂ ਜਸਬੀਰ ਸਿੰਘ ਗਿੱਲ ਹਾਜ਼ਰ ਸਨ। ਸਾਰੇ ਬੁਲਾਰਿਆਂ ਨੇ ਨੌਜਵਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ, ਪ੍ਰੋਗਰਾਮ ਵਿੱਚ ਨੌਕਰੀ, ਸਵੈ-ਰੁਜ਼ਗਾਰ, ਵਿਦੇਸ਼ੀ ਰੁਜ਼ਗਾਰ ਆਦਿ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਨਾਲ ਹੀ ਨੌਜਵਾਨਾਂ ਨੂੰ ਜਿਸ ਖੇਤਰ ਵਿੱਚ ਆਪਣਾ ਭਵਿੱਖ ਬਣਾਉਣਾ ਹੈ, ਉਸ ਲਈ ਮਾਰਗਦਰਸ਼ਨ ਕੀਤਾ ਗਿਆ।

ਸਮਾਗਮ ਦੇ ਅੰਤ ’ਚ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਦੀ ਤਰਫ਼ੋਂ ਜ਼ਿਲ੍ਹਾ ਯੁਵਾ ਅਫ਼ਸਰ ਅਕਾਂਕਸ਼ਾ ਮਹਾਵਰੀਆ ਵੱਲੋਂ ਮੁੱਖ ਮਹਿਮਾਨ ਅਤੇ ਬੁਲਾਰਿਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ। ਇਸ ਪ੍ਰੋਗਰਾਮ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ ਕਰੀਬ 300 ਨੌਜਵਾਨਾਂ ਨੇ ਭਾਗ ਲਿਆ।

Published by:Krishan Sharma
First published:

Tags: Amritsar, Campaign