ਨਿਤਿਸ਼ ਸਭਰਵਾਲ
ਅੰਮ੍ਰਿਤਸਰ: Comedian Sandeepjit Patila bowed down at Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਿੱਥੇ ਕਿ ਰੋਜ਼ਾਨਾ ਹੀ ਹਜ਼ਾਰਾਂ ਲੱਖਾਂ ਦੀ ਗਿਣਤੀ ਦੇ ਵਿੱਚ ਸੰਗਤਾਂ ਨਤਮਸਤਕ ਹੋਣ ਪਹੁੰਚਦੀਆਂ ਹਨ। ਇਸ ਪਵਿੱਤਰ ਗੁਰੂਘਰ ਵਿਖੇ ਆ ਕੇ ਸੰਗਤਾਂ ਸਰਬੱਤ ਦੇ ਭਲੇ ਦੀ ਅਰਦਾਸ ਕਰਦੀਆਂ ਹਨ ਅਤੇ ਆਪਣੇ ਪਰਿਵਾਰ ਵਿੱਚ ਸੁੱਖ-ਸ਼ਾਂਤੀ ਦੀ ਮਨੋਕਮਨਾ ਕਰਦੀਆਂ ਹਨ। ਇਸ ਪਵਿਤਰ ਗੁਰੂਘਰ ਵਿਖੇ ਕਈ ਰਾਜਨੀਤਿਕ ਚਿਹਰੇ, ਬਾਲੀਵੁੱਡ ਅਦਾਕਾਰ ਅਤੇ ਪੰਜਾਬੀ ਅਦਾਕਾਰ ਵੀ ਨਤਮਸਤਕ ਹੁੰਦੇ ਹਨ ਅਤੇ ਆਪਣੇ ਕਰੀਅਰ ਦੀ ਬਿਹਤਰੀ ਲਈ ਵਾਹਿਗੁਰੂ ਦਾ ਆਸ਼ੀਰਵਾਦ ਲੈਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਦੇ ਹਨ।
ਪ੍ਰਸਿੱਧ ਕਾਮੇਡੀਅਨ ਸੰਦੀਪਜੀਤ ਪਤੀਲਾ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਮੌਕੇ ਉਨ੍ਹਾਂ ਗੁਰੂਘਰ ਵਿਖੇ ਪਰਿਕਰਮਾ ਕੀਤੀ ਅਤੇ ਪਵਿੱਤਰ ਗੁਰਬਾਣੀ ਦੇ ਕੀਰਤਨ ਦਾ ਵੀ ਸਰਵਨ ਕੀਤਾ। ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਇਸ ਅਸਥਾਨ ਤੋਂ ਉੱਪਰ ਕੋਈ ਅਸਥਾਨ ਨਹੀਂ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆ ਕੇ ਮਨ ਨੂੰ ਸਕੂਨ ਅਤੇ ਸ਼ਾਂਤੀ ਮਿਲਦੀ ਹੈ। ਸੰਦੀਪਜੀਤ ਪਤੀਲਾ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Comedian, Golden Temple, Punjabi industry