ਨਿਤਿਸ਼ ਸਭਰਵਾਲ
ਅੰਮ੍ਰਿਤਸਰ: ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਨਰਾਤਿਆਂ ਦੇ ਸਬੰਧ ’ਚ ਡਾਂਡੀਆ ਅਤੇ ਗਰਬਾ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਸਦਕਾ ਕਰਵਾਏ ਗਏ । ਇਸ ਪ੍ਰੋਗਰਾਮ ਮੌਕੇ ਹਾਈ-ਆਨ-ਐਨਰਜੀ ਸੰਗੀਤ ਤੋਂ ਇਲਾਵਾ ਸਾਰੇ ਵਿਦਿਆਰਥੀਆਂ ਨੇ ਰਵਾਇਤੀ ਗਰਬਾ ਦਾ ਪਹਿਰਾਵਾ ਪਾਇਆ ਹੋਇਆ ਸੀ।
ਇਸ ਮੌਕੇ ਪ੍ਰਿੰ. ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਕਾਲਜ ਵੱਲੋਂ ਵਿਦਿਆਰਥੀਆਂ ਨੂੰ ਆਪਣੀ ਰਚਨਾਤਮਕ ਸਮਰੱਥਾ ਦਾ ਪ੍ਰਦਰਸ਼ਨ ਕਰਨ ਲਈ ਇੱਕ ਮੰਚ ਪ੍ਰਦਾਨ ਕੀਤਾ ਗਿਆ ਹੈ ਤਾਂ ਜੋ ਕਿ ਆਪਣੇ ਅੰਦਰ ਲੁਕੀ ਕਲਾ ਦਾ ਖੁੱਲ੍ਹ ਕੇ ਪ੍ਰਦਰਸ਼ਨ ਕਰ ਸਕਣ। ਇਸ ਮੌਕੇ ਪ੍ਰਿੰ: ਡਾ. ਸੁਰਿੰਦਰ ਕੌਰ ਨੇ ਨਰਾਤਿਆਂ ’ਤੇ ਸ਼ੁਭਇੱਛਾਵਾਂ ਦਿੱਤੀਆਂ, ਉੱਥੇ ਉਨ੍ਹਾਂ ਵੱਲੋਂ ਵਧੀਆ ਪਹਿਰਾਵੇ ਵਾਲੇ ਅਤੇ ਡਾਂਸ ਕਰਨ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Punjab, Shardiya Navratra 2022, Shardiya Navratri Celebration, Shardiya Navratri Culture