ਨਿਤਿਸ਼ ਸਭਰਵਾਲ
ਅੰਮ੍ਰਿਤਸਰ: ਪੰਜਾਬ ਸੂਬੇ ਦੇ ਵਿੱਚ ਡੇਂਗੂ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਹੋਇਆ ਵਿਖਾਈ ਦੇ ਰਿਹਾ । ਹਾਲਾਂਕਿ ਅੰਮ੍ਰਿਤਸਰ ਦੇ ਸਮੇਤ ਪੰਜਾਬ ਦੇ ਪ੍ਰਮੁੱਖ ਜ਼ਿਲ੍ਹਿਆਂ ਦੇ ਵਿੱਚ ਡੇਂਗੂ ਦੇ ਕੇਸ ਵੱਧ ਰਹੇ ਹਨ। ਸ਼ਹਿਰਵਿੱਚ ਡੇਂਗੂ ਦੇ ਕੁੱਲ੍ਹ 180 ਤੋਂ ਵੱਧ ਕੇਸ ਆ ਚੁੱਕੇ ਹਨ। ਸਿਹਤ ਵਿਭਾਗ ਵੱਲੋਂ ਇਸ ਸੰਬੰਧੀ ਅਲਰਟ ਵੀ ਜਾਰੀ ਕਰ ਦਿੱਤਾ ਗਿਆ ਹੈ। ਬੀਤੇ ਸਾਲ ਦੀ ਗੱਲ ਕਰੀਏ ਤਾਂ ਉਸ ਵੇਲੇ ਵੀ ਡੇਂਗੂ ਦਾ ਪ੍ਰਕੋਪ ਬਹੁਤ ਸੀ ।
ਗੱਲਬਾਤ ਕਰਦਿਆਂ ਅੰਮ੍ਰਿਤਸਰ ਤੋਂ ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਫਿਲਹਾਲ ਸ਼ਹਿਰਵਾਸੀਆਂ ਲਈ ਘਬਰਾਉਣ ਵਾਲੀ ਕੋਈ ਗੱਲ ਨਹੀਂ, ਸਿਹਤ ਵਿਭਾਗ ਦੀਆਂ ਟੀਮਾਂ ਇਸ ਦੀ ਰੋਕਥਾਮ ਲਈ ਤੱਤਪਰ ਹਨ।
ਉਨ੍ਹਾਂ ਸ਼ਹਿਰ ਵਾਸੀਆਂ ਲਈ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਘਰਾਂ ਦੇ ਵਿੱਚ ਪਾਣੀ ਦੇ ਵਰਤੇ ਜਾਣ ਵਾਲੇ ਕੰਟੇਨਰਾਂ ਅਤੇ ਵੱਖ-ਵੱਖ ਪਾਣੀ ਨੂੰ ਸਟੋਰ ਕਰਨ ਵਾਲੇ ਸਾਧਨਾਂ ਨੂੰ ਚੰਗੀ ਤਰ੍ਹਾਂ ਸਾਫ ਕਰਨਾ ਚਾਹੀਦਾ ਹੈ ਤਾਂ ਜੋ ਡੇਂਗੂ ਦਾ ਲਾਰਵਾ ਪੈਦਾ ਨਾ ਹੋ ਸਕੇ। ਇਸ ਤੋਂ ਇਲਾਵਾ ਸਿਹਤ ਵਿਭਾਗ ਦੀ ਟੀਮ ਵੱਲੋਂ ਸ਼ਹਿਰ ਦੇ ਗੁਰੂ ਨਾਨਕ ਦੇਵ ਹਸਪਤਾਲ ਅਤੇ ਸਿਵਲ ਹਸਪਤਾਲ ਵਿੱਚ ਡੇਂਗੂ ਵਾਰਡਾਂ ਵਿਖੇ ਮਰੀਜ਼ਾਂ ਲਈ ਮੁਕੰਮਲ ਪ੍ਰਬੰਧ ਕਰ ਦਿੱਤੇ ਗਏ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।