ਨਿਤਿਸ਼ ਸਭਰਵਾਲ
ਅੰਮ੍ਰਿਤਸਰ: 1699 ਈ: ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਲੋਂ ਖਾਲਸਾ ਪੰਥ ਦੀ ਸਾਜਨਾ ਕੀਤੀ ਗਈ ਸੀ । ਗੁਰੂ ਗੋਬਿੰਦ ਸਿੰਘ ਜੀ ਨੇ ਸਿੰਘਾਂ ਨੂੰ ਅੰਮ੍ਰਿਤ ਛਕਾ ਕੇ ਪੰਜ ਪਿਆਰਿਆਂ ਦੀ ਪਦਵੀ ਦਿੱਤੀ ਸੀ । ਉਸ ਵਕਤ ਦਸਮ ਪਿਤਾ ਦੇ ਵੱਲੋਂ ਸਿੱਖਾਂ ਨੂੰ ਪੰਜ ਕਕਾਰ ਵੀ ਬਖਸ਼ੇ ਗਏ ਸਨ।
ਅੰਮ੍ਰਿਤਸਰ ਦੇ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸਿਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਲੋਂ ਬਖਸ਼ੇ ਪੰਜ ਕਕਾਰਾਂ ਦਾ ਇਤਿਹਾਸ ਦੱਸਿਆ। ਪੰਜ ਕਕਾਰਾਂ 'ਚਕੇਸ਼,ਕੰਘਾ, ਕਛਹਿਰਾ, ਕਿਰਪਾਨ ਅਤੇ ਕੜਾ ਸ਼ਾਮਿਲ ਹੁੰਦੇ ਹਨ । ਇਹ ਪੰਜ ਕਕਾਰ ਖਾਲਸਾ ਪੰਥ ਦੀ ਮਰਿਆਦਾ ਦਾ ਹਿੱਸਾ ਹੁੰਦੇ ਹਨ ਅਤੇ ਜਿਸ ਨੂੰ ਕਿ ਸਿੱਖ ਬੜੀ ਸ਼ਰਧਾ ਭਾਵਨਾ ਨਾਲ ਸੰਭਾਲ ਕੇ ਰੱਖਦੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।