Home /amritsar /

ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਡਾਕਟਰਾਂ ਦੇ ਵਫ਼ਦ ਨੇ ਹਰਿਮੰਦਰ ਸਾਹਿਬ ਟੇਕਿਆ ਮੱਥਾ

ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਡਾਕਟਰਾਂ ਦੇ ਵਫ਼ਦ ਨੇ ਹਰਿਮੰਦਰ ਸਾਹਿਬ ਟੇਕਿਆ ਮੱਥਾ

ਭਾਰਤ ਦੇ ਵੱਖ ਵੱਖ ਸੂਬਿਆਂ ਤੋਂ ਪੁੱਜੇ ਡਾਕਟਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਭਾਰਤ ਦੇ ਵੱਖ ਵੱਖ ਸੂਬਿਆਂ ਤੋਂ ਪੁੱਜੇ ਡਾਕਟਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਹਰਿਮੰਦਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਣ ਮੌਕੇ ਡਾਕਟਰਾਂ ਨੇ ਕਿਹਾ ਕਿ ਇਹ ਉਨ੍ਹਾਂ ਦੀ ਖੁਸ਼ਕਿਸਮਤੀ ਹੈ ਕਿ ਉਨ੍ਹਾਂ ਨੇ ਮਾਨਵਤਾ ਨੂੰ ਜੋੜਨ ਵਾਲੇ ਅਸਥਾਨ ਦੇ ਦਰਸ਼ਨ ਕੀਤੇ ਹਨ। ਉਨ੍ਹਾਂ ਆਖਿਆ ਕਿ ਪੂਰੀ ਦੁਨੀਆਂ ਦੇ ਲੋਕ ਇਥੋਂ ਆਸ਼ੀਰਵਾਦ ਲੈ ਕੇ ਜਾਂਦੇ ਹਨ ਅਤੇ ਇਥੋਂ ਦਾ ਅਧਿਆਤਮਿਕ ਵਾਤਾਵਰਣ ਮਾਨਵਤਾ ਦੇ ਭਲੇ ਲਈ ਪ੍ਰੇਰਿਤ ਕਰਨ ਵਾਲਾ ਹੈ।

ਹੋਰ ਪੜ੍ਹੋ ...
  • Share this:

ਨਿਤਿਸ਼ ਸਭਰਵਾਲ

ਅੰਮ੍ਰਿਤਸਰ: ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਅੰਮ੍ਰਿਤਸਰ ਪੁੱਜੇ ਡਾਕਟਰਾਂ ਦੇ ਵਫ਼ਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਹ ਡਾਕਟਰ ਇਕ ਕਾਨਫਰੰਸ ਵਿਚ ਸ਼ਾਮਲ ਹੋਣ ਲਈ ਸ੍ਰੀ ਅੰਮ੍ਰਿਤਸਰ ਵਿਖੇ ਆਏ ਸਨ।

ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਣ ਮੌਕੇ ਡਾਕਟਰਾਂ ਨੇ ਕਿਹਾ ਕਿ ਇਹ ਉਨ੍ਹਾਂ ਦੀ ਖੁਸ਼ਕਿਸਮਤੀ ਹੈ ਕਿ ਉਨ੍ਹਾਂ ਨੇ ਮਾਨਵਤਾ ਨੂੰ ਜੋੜਨ ਵਾਲੇ ਅਸਥਾਨ ਦੇ ਦਰਸ਼ਨ ਕੀਤੇ ਹਨ। ਉਨ੍ਹਾਂ ਆਖਿਆ ਕਿ ਪੂਰੀ ਦੁਨੀਆਂ ਦੇ ਲੋਕ ਇਥੋਂ ਆਸ਼ੀਰਵਾਦ ਲੈ ਕੇ ਜਾਂਦੇ ਹਨ ਅਤੇ ਇਥੋਂ ਦਾ ਅਧਿਆਤਮਿਕ ਵਾਤਾਵਰਣ ਮਾਨਵਤਾ ਦੇ ਭਲੇ ਲਈ ਪ੍ਰੇਰਿਤ ਕਰਨ ਵਾਲਾ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਡਾਕਟਰਾਂ ਦੇ ਵਫ਼ਦ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਅਸਥਾਨਾਂ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਸਮੇਤ ਹੋਰ ਸੇਵਾਵਾਂ ਸਬੰਧੀ ਜਾਣਕਾਰੀ ਦਿੱਤੀ। ਇਸੇ ਦੌਰਾਨ ਗੁਰਚਰਨ ਸਿੰਘ ਗਰੇਵਾਲ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਡਾਕਟਰਾਂ ਨੂੰ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਵੀ ਕੀਤਾ।

Published by:Krishan Sharma
First published:

Tags: Amritsar, Golden Temple