ਨਿਤਿਸ਼ ਸਭਰਵਾਲ
ਅੰਮ੍ਰਿਤਸਰ: ਡਾ. ਬੀ ਆਰ ਅੰਬੇਡਕਰ (DR.B R AMBEDKAR) ਦੀ ਜਯੰਤੀ ਦੇ ਮੌਕੇ ਹਲਕਾ ਪੱਛਮੀ ਤੋਂ ਸਾਬਕਾ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਡਾ. ਰਾਜ ਕੁਮਾਰ ਵੇਰਕਾ ਡਾ.ਅੰਬੇਡਕਰ ਨੂੰ ਸ਼ਰਧਾਂਜਲੀ ਦੇਣ ਪਹੁੰਚੇ । ਡਾ. ਰਾਜ ਕੁਮਾਰ ਵੇਰਕਾ ਨੇ ਡਾ. ਬੀ ਆਰ ਅੰਬੇਡਕਰ ਦੀ ਪ੍ਰਤਿਮਾ ਨੂੰ ਸ਼ਰਧਾ ਦੇ ਫੁੱਲ ਵੀ ਅਰਪਣ ਕੀਤੇ । ਇਸ ਮੌਕੇ ਉਨ੍ਹਾਂ ਦੇ ਨਾਲ ਲੋਕਸਭਾ ਸਾਂਸਦ ਗੁਰਜੀਤ ਸਿੰਘ ਔਜਲਾ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵੀ ਮੌਜੂਦ ਰਹੇ ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਡਾ. ਭੀਮ ਰਾਓ ਅੰਬੇਡਕਰ ਅਤੇ ਵਿਸਾਖੀ ਦੇ ਦਿਹਾੜੇ ਦੀਆਂ ਸ਼ਹਿਰ ਵਾਸੀਆਂ ਨੂੰ ਬਹੁਤ-ਬਹੁਤ ਵਧਾਈ। ਉੱਥੇ ਹੀ ਉਹਨਾਂ ਮਾਣ ਸਰਕਾਰ (AAP PUNJAB) 'ਤੇ ਵੀ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਅਨਾੜੀਆਂ ਦੇ ਹੱਥਾਂ 'ਚ ਸਰਕਾਰ ਹੈ, ਜਿਨ੍ਹਾਂ ਕਾਰਨ ਕਿਸਾਨ ਮੰਡੀਆਂ 'ਚ ਰੁਲ ਰਹੇ ਹਨ ਅਤੇ ਲੋਕ 300 ਯੂਨਿਟ ਬਿਜਲੀ ਨੂੰ ਤਰਸ ਰਹੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Ambedkar, Amritsar, BR Ambedkar